Jalandhar News : ਜਲੰਧਰ ਜ਼ਿਲ੍ਹੇ ਦੇ ਗੁਰਾਇਆ ਕਸਬੇ ਵਿੱਚ ਕਾਨੂੰਨ ਵਿਵਸਥਾ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਗੁਰਾਇਆ ਦੇ ਮੁੱਖ ਚੌਕ 'ਚ ਕੁੱਝ ਹਮਲਾਵਰਾਂ ਦੇ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

Continues below advertisement

ਪੁਰਾਣੀ ਰੰਜਿਸ਼ ਕਾਰਨ ਹੋਇਆ ਝਗੜਾ 

ਜ਼ਖਮੀ ਨੌਜਵਾਨ ਦੀ ਪਛਾਣ ਜਸਵਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਰਾਜਗੁਮਲ ਪਿੰਡ ਦੇ ਨਿਵਾਸੀ ਦੇਸਰਾਜ ਦਾ ਪੁੱਤਰ ਹੈ। ਪੀੜਤ ਨੇ ਦੱਸਿਆ ਕਿ ਇਹ ਸਾਰਾ ਝਗੜਾ ਇੱਕ ਕੁੜੀ ਨਾਲ ਹੋਈ ਗੱਲਬਾਤ ਨੂੰ ਲੈ ਕੇ ਹੋਇਆ ਸੀ। ਇਸ ਮੁੱਦੇ ਨੂੰ ਲੈ ਕੇ ਘਰ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ।

Continues below advertisement

ਘਰੇਲੂ LPG Cylinder ਦਾ ਰੰਗ ਲਾਲ ਕਿਉਂ ਹੁੰਦਾ ਹੈ?

ਜਦੋਂ ਜਸਵਿੰਦਰ ਆਪਣੀ ਕਾਰ ਵਿੱਚ ਗੁਰਾਇਆ ਦੇ ਮੁੱਖ ਚੌਕ 'ਚ ਪਹੁੰਚਿਆ ਤਾਂ ਉਸਨੂੰ ਹਮਲਾਵਰਾਂ ਨੇ ਘੇਰ ਲਿਆ ਜੋ ਘਾਤ ਲਗਾ ਕੇ ਬੈਠੇ ਸਨ। ਜਿਵੇਂ ਹੀ ਉਹ ਆਪਣੀ ਗੱਡੀ ਤੋਂ ਬਾਹਰ ਨਿਕਲਿਆ ਤਾਂ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸਨੂੰ ਡਾਂਗਾ -ਸੋਟੀਆਂ ਨਾਲ ਕੁੱਟਿਆ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ, ਜਿਸ ਨਾਲ ਉਹ ਖੂਨ ਨਾਲ ਲੱਥਪੱਥ ਹੋ ਗਿਆ।

ਚਸ਼ਮਦੀਦਾਂ ਦੇ ਅਨੁਸਾਰ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਗਏ। ਜ਼ਖਮੀ ਜਸਵਿੰਦਰ ਨੂੰ ਤੁਰੰਤ ਇੱਕ ਨਿੱਜੀ ਐਂਬੂਲੈਂਸ ਦੀ ਮਦਦ ਨਾਲ ਵੱਡਾ ਗਾਓਂ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਦੀ ਗੈਰਹਾਜ਼ਰੀ 'ਤੇ ਉਠੇ ਸਵਾਲ

ਵਪਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਸ਼ਾਮ ਨੂੰ ਐਸਐਚਓ ਅਤੇ ਹੋਰ ਕਰਮਚਾਰੀ ਨਾਕਾ ਲਗਾ ਕੇ ਖੜੇ ਰਹਿੰਦੇ ਸਨ , ਜਿਸ ਨਾਲ ਸ਼ਰਾਰਤੀ ਅਨਸਰਾਂ ਨੂੰ ਡਰ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਮੁੱਖ ਚੌਕ 'ਚੋਂ ਪੁਲਿਸ ਕਰਮਚਾਰੀ ਗੈਰਹਾਜ਼ਰ ਰਹਿੰਦੇ ਹਨ। ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਵਧ ਗਏ ਹਨ। ਹਾਲਾਂਕਿ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।