ਪੜਚੋਲ ਕਰੋ

ਗਰਾਊਂਡ 'ਚ ਪ੍ਰੈਕਟਿਸ ਕਰਨ ਗਈ ਸੀ ਵੇਟਲਿਫਟਰ ਥਾਣੇਦਾਰਨੀ, ਪਿੱਛੋਂ NRI ਪਤੀ ਨੇ ਲਿਆ ਫਾਹਾ

ਪੰਜਾਬ ਆਰਮਡ ਪੁਲਿਸ ਦੀ ਅਫ਼ਸਰ ਵੇਟਲਿਫਟਿੰਗ ਦੀ ਪ੍ਰੈਕਟਿਸ ਕਰਨ ਲਈ ਗਰਾਊਂਡ ਵਿੱਚ ਗਈ ਹੋਈ ਸੀ। ਜਦੋਂ ਉਹ ਵਾਪਸ ਆਈ ਤਾਂ ਪਤੀ ਦੀ ਲਾਸ਼ ਪੱਖੇ ਨਾਲ ਲਮਕ ਰਹੀ ਸੀ। ਉਹ ਪਤੀ ਨੂੰ ਹਸਪਤਾਲ ਲੈ ਕੇ ਪਹੁੰਚੀ ਪਰ ਉਦੋਂ ਤਕ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ।c

ਜਲੰਧਰ: ਜਲੰਧਰ ਵਿੱਚ ਬੀਤੇ ਦਿਨ ਸਵੇਰੇ ਇੱਕ ਮਹਿਲਾ ਸਬ ਇੰਸਪੈਕਟਰ ਦੇ ਪਤੀ ਨੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਉਸ ਵੇਲੇ ਵਾਪਰੀ ਜਦੋਂ ਪੰਜਾਬ ਆਰਮਡ ਪੁਲਿਸ ਦੀ ਇਹ ਅਫ਼ਸਰ ਵੇਟਲਿਫਟਿੰਗ ਦੀ ਪ੍ਰੈਕਟਿਸ ਕਰਨ ਲਈ ਗਰਾਊਂਡ ਵਿੱਚ ਗਈ ਹੋਈ ਸੀ। ਜਦੋਂ ਉਹ ਵਾਪਸ ਆਈ ਤਾਂ ਪਤੀ ਦੀ ਲਾਸ਼ ਪੱਖੇ ਨਾਲ ਲਮਕ ਰਹੀ ਸੀ। ਉਹ ਪਤੀ ਨੂੰ ਹਸਪਤਾਲ ਲੈ ਕੇ ਪਹੁੰਚੀ ਪਰ ਉਦੋਂ ਤਕ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਭੋਰਸ਼ੀ ਰਾਜਪੂਤਾਂ ਨਿਵਾਸੀ ਨਵਜੋਤ ਸਿੰਘ (36) ਵਜੋਂ ਹੋਈ ਹੈ। ਪਤਾ ਚੱਲਿਆ ਹੈ ਕਿ ਨਵਜੋਤ ਸਿੰਘ ਪਿਛਲੇ ਕਈ ਸਾਲਾਂ ਤੋਂ ਫਰਾਂਸ ਵਿੱਚ ਰਹਿ ਰਿਹਾ ਸੀ। ਪਹਿਲਾਂ ਉਸ ਦਾ ਏਐਸਆਈ ਨਾਲ ਵਿਆਹ ਹੋਇਆ ਸੀ। ਨਵੰਬਰ 2018 ਵਿੱਚ ਫਰਾਂਸ ਤੋਂ ਪਰਤਣ ਬਾਅਦ ਉਹ ਇਟਲੀ ਚਲਾ ਗਿਆ। ਇਨ੍ਹੀਂ ਦਿਨੀਂ ਭਾਰਤ ਆਇਆ ਤਾਂ ਸ਼ਖ਼ਸ ਆਪਣੀ ਏਐਸਆਈ ਪਤਨੀ ਤੇ ਸਵਾ ਸਾਲ ਦੇ ਪੁੱਤ ਨਾਲ ਪੀਏਪੀ ਕੰਪਲੈਕਸ ਦੇ ਕਵਾਟਰਾਂ ਵਿੱਚ ਰਹਿ ਰਿਹਾ ਸੀ। ਮੰਗਲਵਾਰ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਰਾਜਵੰਤ ਕੌਰ ਪੀਏਪੀ ਦੀ ਸਪੋਰਟਸ ਗਰਾਊਂਡ ਵਿੱਚ ਪ੍ਰੈਕਟਿਸ ਕਰਕੇ ਵਾਪਸ ਘਰ ਆਈ ਤਾਂ ਨਵਜੋਤ ਨੇ ਫਾਹਾ ਲੈ ਲਿਆ ਸੀ। ਉਹ ਤੁਰੰਤ ਉਸ ਨੂੰ ਲੈ ਕੇ ਪੀਏਪੀ ਵਿੱਚ ਸਥਿਤ ਹਸਪਤਾਲ ਵਿੱਚ ਲੈ ਕੇ ਗਈ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਕੋਲੋਂ ਕਿਸੇ ਤਰ੍ਹਾਂ ਦਾ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਲਿਖ ਲਏ ਹਨ। ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget