ਜਲੰਧਰ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਆਏ ਦਿਨ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅੱਜ ਜਲੰਧਰ ਵਿੱਚ ਪੈਂਦੇ ਆਦਮਪੁਰ ਦੇ ਪਿੰਡ ਖੁਰਦਪੁਰ ਵਿੱਚ ਅੱਜ ਕਿਸਾਨਾਂ ਨੂੰ ਆਪਣੇ ਖੇਤਾਂ 'ਚੋਂ ਇੱਕ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਇਸ ਗੁਬਾਰੇ 'ਤੇ ਕੀ ਲਿਖਿਆ ਸੀ ਪੜ੍ਹ ਕੇ ਹਰ ਕੋਈ ਹੈਰਾਨ ਰਹਿ ਗਿਆ। ਲੋਕਾਂ ਨੇ ਦੱਸਿਆ ਕਿ ਇਸ ਗੁਬਾਰੇ 'ਤੇ ਆਈ ਲਵ ਪਾਕਿਸਤਾਨ ਲਿਖਿਆ ਹੋਇਆ ਸੀ। 

 

ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਇਸ ਤੋਂ ਬਾਅਦ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸਦੇ ਸਰੋਤ ਦੀ ਪੁਸ਼ਟੀ ਕਰ ਰਹੇ ਹਾਂ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਾਂ। SHO ਹਰਜਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰੇ ਕਿਸੇ ਦੀ ਸ਼ਰਾਰਤ ਲੱਗਦੀ ਹੈ ਕਿਉਂਕਿ ਪਾਕਿਸਤਾਨ ਤੋਂ ਉੱਡਣਾ ਅਸੰਭਵ ਹੈ। 

 

ਦੱਸ ਦੇਈਏ ਕਿ ਆਦਮਪੁਰ ਦੇ ਪਿੰਡ ਖੁਰਦਪੁਰ ਦੇ ਇੱਕ ਖੇਤ ਵਿੱਚੋਂ ਪਾਕਿਸਤਾਨੀ ਗੁਬਾਰੇ ਮਿਲੇ ਹਨ। ਗੁਬਾਰੇ ਮਿਲਣ ਦੀ ਖ਼ਬਰ ਮਿਲਦੇ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਜਦੋਂ ਕਿਸਾਨ ਆਪਣੇ ਖੇਤ 'ਚ ਪਹੁੰਚਿਆ ਤਾਂ ਉਸ ਨੇ ਪਾਕਿਸਤਾਨੀ ਗੁਬਾਰੇ ਦੇਖੇ, ਜਿਨ੍ਹਾਂ 'ਤੇ 'ਆਈ ਲਵ ਪਾਕਿਸਤਾਨ' ਲਿਖਿਆ ਹੋਇਆ ਸੀ। ਕਿਸਾਨ ਵੱਲੋਂ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

 


ਓਧਰ ਭਾਰਤ ਵਿੱਚ ਸੁਰੱਖਿਆ ਕਰਮੀਆਂ ਵੱਲੋਂ ਫੜੇ ਗਏ ਤਿੰਨ ਕੈਦੀਆਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਹੈ। ਪ੍ਰੋਟੋਕੋਲ ਅਫਸਰ ਅਰੁਣਪਾਲ ਸਿੰਘ ਮੁਤਾਬਕ ਕੈਦੀਆਂ ਵਿੱਚ ਬੈਂਗਲੁਰੂ ਦੀ ਜੇਲ੍ਹ ਵਿੱਚ ਬੰਦ ਇੱਕ ਔਰਤ, ਇੱਕ ਵਿਅਕਤੀ ਜੋ ਗਲਤੀ ਨਾਲ ਭਾਰਤੀ ਪਾਸੇ ਵੱਲ ਆ ਗਿਆ ਸੀ।