ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਥਾਣਾ ਰਾਮਾਮੰਡੀ ਦੀ ਪੁਲਿਸ ਨੇ 4 ਸਮੱਗਲਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 55 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਕੈਮੀਕਲ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਪੁਲੀਸ ਨੇ ਚਾਰਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਐਕਟ (ਐਨਡੀਪੀਐਸ) ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਔਡੀ ਸਵਾਰ 2 ਨੌਜਵਾਨਾਂ ਕੋਲੋਂ ਨਸ਼ੀਲਾ ਪਦਾਰਥ ਮਿਲਿਆ
ਰਾਮਾਮੰਡੀ ਪੁਲਿਸ ਨੇ ਸਭ ਤੋਂ ਪਹਿਲਾਂ ਜਲੰਧਰ-ਹੁਸ਼ਿਆਰਪੁਰ ਹਾਈਵੇਅ ਤੋਂ ਦੋ ਸਮੱਗਲਰਾਂ ਨੂੰ ਫੜਿਆ। ਪੁਲੀਸ ਨੇ ਸਬ ਇੰਸਪੈਕਟਰ ਅਰੁਣ ਕੁਮਾਰ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਹੋਈ ਸੀ। ਹੁਸ਼ਿਆਰਪੁਰ ਤੋਂ ਨਾਕੇ 'ਤੇ ਹਰਿਆਣਾ ਦੀ ਔਡੀ ਨੰਬਰ ਐਚਆਰ-26ਵੀਵੀ-3700 ਆਈ. ਕਾਰ ਰੋਕ ਕੇ ਡਰਾਈਵਰ ਨੂੰ ਚੈੱਕ ਕਰਨ ਲਈ ਕਿਹਾ ਪਰ ਉਸ ਨੇ ਇਨਕਾਰ ਕਰ ਦਿੱਤਾ। ਇਸ ਨਾਲ ਪੁਲਿਸ ਦਾ ਸ਼ੱਕ ਹੋਰ ਡੂੰਘਾ ਹੋ ਗਿਆ ਹੈ।
ਸਟਾਫ਼ ਨੇ ਸਬ-ਇੰਸਪੈਕਟਰ ਅਰੁਣ ਕੁਮਾਰ ਨੂੰ ਇਸ ਸਬੰਧੀ ਸੂਚਿਤ ਕੀਤਾ ਤਾਂ ਉਹ ਮੌਕੇ 'ਤੇ ਪੁੱਜੇ ਅਤੇ ਕਾਰ ਦੀ ਜਾਂਚ ਕੀਤੀ। ਇਸ ਦੌਰਾਨ ਕਾਰ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਔਡੀ ਸਵਾਰਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਬੌਬੀ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਫੁੱਲੜੀਵਾਲ, ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮੋਹਨ ਵਿਹਾਰ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ।
ਪੈਦਲ ਆ ਰਹੇ ਦੋ ਨੌਜਵਾਨਾਂ ਦੀ ਚੈਕਿੰਗ ਦੌਰਾਨ ਨਸ਼ਾ ਮਿਲਿਆ
ਦੂਜੇ ਮਾਮਲੇ 'ਚ ਤੱਲ੍ਹਣ ਰੋਡ 'ਤੇ ਰੇਲਵੇ ਲਾਈਨਾਂ ਨੇੜਿਓਂ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਏਐਸਆਈ ਜਸਵੀਰ ਸਿੰਘ ਪੁਲੀਸ ਪਾਰਟੀ ਸਮੇਤ ਤੱਲ੍ਹਣ ਰੋਡ ਰੇਲਵੇ ਲਾਈਨ ’ਤੇ ਮੌਜੂਦ ਸਨ। ਇਸ ਦੌਰਾਨ ਦੋ ਨੌਜਵਾਨ ਪੈਦਲ ਆਉਂਦੇ ਦੇਖੇ ਗਏ, ਜਿਨ੍ਹਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਮੁਲਜ਼ਮਾਂ ਦੀ ਪਛਾਣ ਰਣਬੀਰ ਸਿੰਘ ਪੁੱਤਰ ਬਲ ਸਿੰਘ ਵਾਸੀ ਪਿੰਡ ਕਨੂੰ ਅੰਮ੍ਰਿਤਸਰ, ਕਰਨ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਮੰਦਰ ਵਾਲੀ ਗਲੀ ਦਕੋਹਾ ਵਜੋਂ ਹੋਈ। ਪੁਲੀਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦਾ ਕੇਸ ਦਰਜ ਕਰ ਲਿਆ ਹੈ।
ਜਲੰਧਰ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 55 ਗ੍ਰਾਮ ਹੈਰੋਇਨ ਤੇ 50 ਗ੍ਰਾਮ ਚੂਰਾ ਪੋਸਤ ਸਮੇਤ ਕੀਤਾ ਕਾਬੂ
ਏਬੀਪੀ ਸਾਂਝਾ
Updated at:
25 Jul 2022 12:25 PM (IST)
Edited By: shankerd
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਥਾਣਾ ਰਾਮਾਮੰਡੀ ਦੀ ਪੁਲਿਸ ਨੇ 4 ਸਮੱਗਲਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 55 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਕੈਮੀਕਲ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ।
Jalandhar police
NEXT
PREV
Published at:
25 Jul 2022 12:25 PM (IST)
- - - - - - - - - Advertisement - - - - - - - - -