Jalandhar Police: ਜਲੰਧਰ ਪੁਲਿਸ ਨੂੰ ਅੱਜ ਸਮੇਂ ਵੱਡੀ ਸਫ਼ਲਤਾ ਮਿਲੀ ,ਜਦੋਂ ਸਵਤੰਤਰਜੀਤ ਸਿੰਘ ਉਰਫ ਸੱਤਾ ਦੇ ਕਤਲ ਕੇਸ ਦੇ ਮੁਲਜ਼ਾਮਾਂ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ 11.07.2023 ਦੀ ਦਰਮਿਆਨੀ ਰਾਤ ਨੂੰ ਮਕਸੂਦਾਂ ਮੰਡੀ ਜਲੰਧਰ ਵਿਖੇ ਸਵਤੰਤਰਜੀਤ ਸਿੰਘ ਉਰਫ ਸੱਤਾ ਉਮਰ 25 ਸਾਲ ਦੀ ਕੁੱਟਮਾਰ ਕਰਕੇ ਕਤਲ ਕਰਨ ਤੇ ਚੌਕੀਦਾਰ ਨੂੰ ਅਗਵਾ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 


 ਇਹ ਵੀ ਪੜ੍ਹੋ : ਲਤੀਫਪੁਰਾ ਵਾਸੀ ਬੈਠੇ ਭੁੱਖ ਹੜਤਾਲ 'ਤੇ, ਘਰ ਬਣਾਉਣ ਦੀ ਕਰ ਰਹੇ ਮੰਗ

ਇਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ 2 ਬੇਸਬੈਟ, ਇੱਕ ਲੋਹੇ ਦੀ ਰਾਡ ਤੇ 02 ਮੋਟਰਸਾਈਕਲ ਤੇ ਮ੍ਰਿਤਕ ਸਵਤੰਤਰਜੀਤ ਦਾ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਤਿੰਨੋਂ ਦੋਸ਼ੀਆਂ ਨੂੰ ਹਰਿਦਵਾਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਇਨ੍ਹਾਂ ਦੀ ਪਛਾਣ ਨਿਤੀਸ਼ ਉਰਫ਼ ਗੁੱਲੀ ਵਾਸੀ ਅਮਨ ਨਗਰ ਗੁਲਾਬ ਦੇਵੀ ਰੋਡ, ਰਾਹੁਲ ਸੱਭਰਵਾਲ ਅਤੇ ਹਿਮਾਂਸ਼ੂ ਸ਼ਾਮਲ ਹਨ। 



 

ਮੁਲਜ਼ਮਾਂ ਨੂੰ ਫੜਨ ਲਈ ਜਲੰਧਰ ਤੋਂ ਹੋਰ ਫੋਰਸ ਭੇਜੀ ਗਈ ਹੈ। ਜਲਦੀ ਹੀ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਰਾਣੀ ਰੰਜਿਸ਼ ਦੇ ਚੱਲਦੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੁੱਛਗਿੱਛ ਕੀਤੀ ਜਾਵੇਗੀ।

 

ਦੱਸ ਦੇਈਏ ਕਿ ਬੀਤੇ ਦਿਨੀਂ ਮਕਸੂਦਾਂ ਮੰਡੀ ’ਚ ਨਾਜਾਇਜ਼ ਠੇਕੇਦਾਰੀ ਅਤੇ ਵਸੂਲੀ ਨੂੰ ਸੰਭਾਲਣ ਲਈ ਹੋਏ ਝਗੜੇ ’ਚ ਇਕ ਕਾਲਜ ਦੇ ਮੀਤ ਪ੍ਰਧਾਨ ਅਤੇ ਉਸ ਦੇ ਸਾਥੀਆਂ ਨੇ ਮੌਜੂਦਾ ਠੇਕੇਦਾਰ ਸਵਤੰਤਰਜੀਤ ਸਿੰਘ ਉਰਫ਼ ਸੱਤਾ ਘੁੰਮਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਕਾਤਲਾਂ ਨੇ ਲਾਸ਼ ’ਤੇ ਸ਼ਰਾਬ ਸੁੱਟੀ ਅਤੇ ਉਸ ਦੀ ਐਕਟਿਵਾ ਨੂੰ ਲਾਸ਼ ਦੇ ਉੱਪਰ ਰੱਖ ਦਿੱਤਾ ਤਾਂ ਕਿ ਮਾਮਲਾ ਐਕਸੀਡੈਂਟ ਦਾ ਲੱਗੇ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।