ਜਲੰਧਰ: ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਵੱਡੇ ਪੱਧਰ 'ਤੇ ਜਾਰੀ ਹੈ। ਦਿੱਲੀ ਬਾਰਡਰ 'ਤੇ ਕਿਸਾਨ ਡਟੇ ਹੋਏ ਹਨ। ਇਸ ਤਹਿਤ ਹੁਣ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਲਗਾਤਾਰ ਚਾਰਾਜੋਈ ਕਰ ਰਹੀ ਹੈ।


ਕਿਸਾਨਾਂ ਦੇ ਸੰਘਰਸ਼ ਨੂੰ ਕਰੀਬ ਸਿਆਸੀ ਦਲਾਂ, ਸਮਾਜਿਕ ਸੰਸਥਾਵਾਂ, ਗਾਇਕ ਕਲਾਕਾਰਾਂ ਤੇ ਖਿਡਾਰੀਆਂ ਦਾ ਸਮਰਥਨ ਪ੍ਰਾਪਤ ਹੈ। ਸਾਰੇ ਆਪੋ ਆਪਣਾ ਯੋਗਦਾਨ ਕਿਸਾਨ ਅੰਦੋਲਨ 'ਚ ਪਾ ਰਹੇ ਹਨ। ਇਸ ਤੋਂ ਇਲਾਵਾ ਲੋਕ ਕਿਸਾਨ ਪ੍ਰਦਰਸ਼ਨ 'ਚ ਡਟੇ ਲੋਕਾਂ ਲਈ ਕਿਸੇ ਤਰ੍ਹਾਂ ਦੀ ਖਾਣ ਪੀਣ ਦੀ ਕੋਈ ਕਮੀ ਨਹੀਂ ਆਉਣ ਦੇਣਾ ਚਾਹੁੰਦੇ। ਇਸ ਤਹਿਤ ਹੀ ਜਲੰਧਰ ਦੇ ਨੌਲੀ ਪਿੰਡ ਦੇ ਸੰਤ ਸਮਾਜ ਵੱਲੋਂ ਦਿੱਲੀ ਦੇ ਬੌਰਡਰਸ ਤੇ ਸਰਦੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਪਿੰਨੀਆਂ ਬਣਾਈਆਂ ਜਾ ਰਹੀਆਂ ਹਨ। ਜਿੰਨ੍ਹਾਂ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਲਈ ਪਿੰਨੀਆਂ ਬਣਾਈਆਂ ਜਾ ਰਹੀਆਂ ਹਨ। ਇਹ ਪਿੰਨੀਆਂ ਦੋ ਗੱਡੀਆਂ ਭਰ ਕੇ ਰਵਾਨਾ ਕੀਤੀਆਂ ਜਾਣਗੀਆਂ।


ਇਸ ਬਾਬਤ ਡੇਰੇ ਦੇ ਸੰਤ ਪਰਮਜੀਤ ਸਿੰਘ ਨੇ ਕਿਹਾ ਕਿਸਾਨ ਦਿੱਲੀ 'ਚ ਆਪਣੀਆਂ ਮੰਗਾਂ ਲੈਕੇ ਅੰਦੋਲਨ ਕਰ ਰਹੇ ਹਨ ਜਿੰਨ੍ਹਾਂ ਲਈ ਇਹ ਪਿੰਨੀਆਂ ਭੇਜੀਆਂ ਜਾਣਗੀਆਂ। ਉੱਥੇ ਹੀ ਸੰਤ ਪਰਮਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।


Vijay Mallya Assets Seized: ਫਰਾਂਸ 'ਚ ਵਿਜੇ ਮਾਲਿਆ ਦੀ 1.6 ਮਿਲੀਅਨ ਯੂਰੋ ਦੀ ਜਾਇਦਾਦ ਜ਼ਬਤ

ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ