Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
Jalandhar News: ਅਮਰੀਕਾ ਤੋਂ ਦੁਖਦਾਈ ਖਬਰ ਆਈ ਹੈ। ਵਿਦੇਸ਼ੀ ਧਰਤੀ ਉਪਰ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਨਵਾਂਸ਼ਹਿਰ ਦਾ ਇਹ ਨੌਜਵਾਨ ਅਜੇ ਡੇਢ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।
Jalandhar News: ਅਮਰੀਕਾ ਤੋਂ ਦੁਖਦਾਈ ਖਬਰ ਆਈ ਹੈ। ਵਿਦੇਸ਼ੀ ਧਰਤੀ ਉਪਰ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਨਵਾਂਸ਼ਹਿਰ ਦਾ ਇਹ ਨੌਜਵਾਨ ਅਜੇ ਡੇਢ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਤੀਰਥ ਨਾਮੀ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਹ ਕਮਾਈ ਕਰਨ ਲਈ ਵਿਦੇਸ਼ ਗਿਆ ਸੀ ਪਰ ਹੁਣ ਉਸ ਦੀ ਲਾਸ਼ ਵਾਪਸ ਆ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਅਮਰੀਕਾ ਰਹਿੰਦੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ 29 ਸਾਲਾ ਤੀਰਥ ਵਜੋਂ ਹੋਈ ਹੈ। ਉਹ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ।
ਪਰਿਵਾਰਕ ਮੈਂਬਰਾਂ ਮੁਤਾਬਕ ਉਸ ਨੂੰ ਅਮਰੀਕਾ ਗਏ ਨੂੰ ਅਜੇ ਇੱਕ ਸਾਲ ਪੰਜ ਮਹੀਨੇ ਹੀ ਹੋਏ ਸਨ। ਹੁਣ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਦੇਸ਼ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ: Punjab News: ਜ਼ਰੂਰੀ ਨਹੀਂ ਕਿ ਸ਼ਹੀਦਾਂ ਦੇ ਵਾਰਿਸ ਵੀ ਸ਼ਹੀਦਾਂ ਦੀ ਸੋਚ 'ਤੇ ਚੱਲਣ...ਸਿਮਰਨਜੀਤ ਮਾਨ ਦਾ ਦਾਅਵਾ
ਉਧਰ, ਨੌਜਵਾਨ ਦੀ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਸਹੀ ਸਲਾਮਤ ਉੱਥੇ ਪਹੁੰਚ ਸੀ। ਉਦੋਂ ਤੋਂ ਉਹ ਛੋਟਾ-ਮੋਟਾ ਕੰਮ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਉਹ ਉੱਥੇ ਕਾਰ ਚਲਾਉਣ ਦਾ ਲਾਇਸੈਂਸ ਬਣਵਾ ਰਿਹਾ ਸੀ। ਪੁੱਤਰ ਦੀ ਮੌਤ ਨਾਲ ਪਰਿਵਾਰ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਇਕ ਦਿਨ ਪਹਿਲਾਂ ਹੀ ਪਰਿਵਾਰਕ ਮੈਂਬਰਾਂ ਨਾਲ ਗੱਲ ਹੋਈ ਸੀ। ਪਤਾ ਲੱਗਾ ਕਿ ਉਸ ਨੂੰ ਖੂਨ ਦੀ ਉਲਟੀ ਆਈ ਸੀ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਜੋ ਛੇ ਹਫ਼ਤਿਆਂ ਵਿੱਚ ਪੂਰੀ ਹੋਏਗੀ। ਹਾਲਾਂਕਿ ਆਪਣੇ ਬੇਟੇ ਦੀ ਮੌਤ ਨਾਲ ਪਰਿਵਾਰ ਦੁਖੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?