Jallianwala Bagh massacre: ਜਲਿਆਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸਮਾਗਮ ਦਾ ਬਾਈਕਾਟ, ਦੁਸ਼ਅੰਤ ਗੌਤਮ ਤੇ ਸ਼ਵੇਤ ਮਲਿਕ ਪਹੁੰਚੇ
Jallianwala Bagh massacre: ਜਲਿਆਵਾਲਾ ਬਾਗ ਟਰੱਸਟ ਵੱਲੋਂ ਕਰਵਾਏ ਜਾ ਰਹੇ ਸਮਾਗਮ ਦਾ ਸ਼ਹੀਦਾਂ ਦੇ ਪਰਿਵਾਰਾਂ ਨੇ ਬਾਈਕਾਟ ਕਰ ਦਿੱਤਾ ਹੈ।
Jallianwala Bagh massacre: ਜਲਿਆਵਾਲਾ ਬਾਗ ਟਰੱਸਟ ਵੱਲੋਂ ਕਰਵਾਏ ਜਾ ਰਹੇ ਸਮਾਗਮ ਦਾ ਸ਼ਹੀਦਾਂ ਦੇ ਪਰਿਵਾਰਾਂ ਨੇ ਬਾਈਕਾਟ ਕਰ ਦਿੱਤਾ ਹੈ। ਜੱਲਿਆਵਾਲੇ ਬਾਗ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਏ ਆਜ਼ਾਦੀ ਪ੍ਰਵਾਨਿਆਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਾਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸੱਦ ਕੇ ਸਿਰਫ ਅੱਥਰੂ ਪੁੰਜਾਈ ਕੀਤੀ ਜਾਂਦੀ ਹੈ ਪਰ ਆਮ ਜਿੰਦਗੀ 'ਚ ਮਾਣ ਸਨਮਾਨ ਨਹੀਂ ਦਿੱਤਾ ਜਾਂਦਾ ਜੋ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਮਿਲਦਾ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਟੇਕ ਚੰਦ, ਕਰਨਦੀਪ ਸਿੰਘ ਤੇ ਸੁਨੀਲ ਕਪੂਰ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਮੰਗ ਬਾਬਤ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਪਹਿਲਾਂ ਕਈ ਵਾਰ ਜਾਣੂ ਕਰਵਾ ਦਿੱਤਾ ਹੈ।
ਦੂਜੇ ਪਾਸੇ ਜੱਲਿਆਵਾਲਾ ਬਾਗ ਰਾਸ਼ਟਰੀ ਸਮਾਰਕ ਟਰੱਸਟ ਵੱਲੋਂ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਭਾਜਪਾ ਦੇ ਰਾਜ ਸਭਾ ਮੈਂਬਰ ਦੁਸ਼ਅੰਤ ਗੌਤਮ ਤੇ ਸ਼ਵੇਤ ਮਲਿਕ ਪੁੱਜੇ ਹਨ ਜਿੱਥੇ ਜੱਲਿਆਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਜਲ੍ਹਿਆਂਵਾਲਾ ਬਾਗ ਦਾ ਸਾਕਾ ਵਿਸਾਖੀ ਵਾਲੇ ਦਿਨ ਯਾਨੀ 13 ਅਪ੍ਰੈਲ ਨੂੰ ਹੋਇਆ ਸੀ। ਅੱਜ ਯਾਨੀ 13 ਅਪ੍ਰੈਲ 2022 ਨੂੰ ਇਸ ਸਾਕੇ ਨੂੰ 103 ਸਾਲ ਪੂਰੇ ਹੋ ਗਏ ਹਨ। ਹਰ ਭਾਰਤੀ ਇਸ ਦਿਨ ਨੂੰ ਸ਼ਹੀਦੀ ਦਿਵਸ ਵਜੋਂ ਮਨਾਉਂਦਾ ਹੈ। ਇਸ ਦਿਨ ਪੰਜਾਬ ਦੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਖੂਨ ਦੀਆਂ ਨਦੀਆਂ ਵਹਾਈਆਂ ਗਈਆਂ ਸਨ।