ਅੰਮ੍ਰਿਤਸਰ: ਜਾਲਿਆਂ ਵਾਲੇ ਬਾਗ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਸ ਦਾ ਲਗਪਗ 80 ਫੀਸਦ ਕੰਮ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਇੱਕ ਨਾਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਜਾਲਿਆਂ ਵਾਲੇ ਬਾਗ ਦੀ ਗੈਲਰੀ 'ਚ ਦੋ ਅਰਧ ਨੰਗੀਆਂ ਔਰਤਾਂ ਦੀ ਤਸਵੀਰ ਵੱਖ-ਵੱਖ ਪੋਜ਼ 'ਚ ਲਾਈ ਗਈ ਹੈ। ਇਹ ਤਸਵੀਰਾਂ ਉਸੇ ਤਰ੍ਹਾਂ ਦੀਆਂ ਹਨ ਜੋ ਅਜੰਤਾ ਤੇ ਏਲੋਰਾ ਕੇਵਜ਼ ਵਿੱਚ ਦਰਸਾਈਆਂ ਗਈਆਂ ਹਨ। ਇਹ ਤਸਵੀਰਾਂ ਰਾਸ਼ਟਰੀ ਨਾਇਕਾਂ ਤੇ ਪਹਿਲੇ ਸਿੱਖ ਗੁਰੂ ਦੀਆਂ ਤਸਵੀਰਾਂ ਦੇ ਵਿਚਕਾਰ ਲਾਈਆਂ ਗਈਆਂ ਹਨ।
ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ- ਜੋ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਹਨ, ਨੂੰ ਸਖ਼ਤ ਵਿਰੋਧ ਜਤਾਇਆ ਹੈ ਤੇ ਇਨ੍ਹਾਂ ਤਸਵੀਰਾਂ ਨੂੰ ਰਾਸ਼ਟਰੀ ਯਾਦਗਾਰ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਜਲ੍ਹਿਆਂਵਾਲਾ ਬਾਗ ਕੰਪਲੈਕਸ ਦੇ ਨਵੀਨੀਕਰਣ ਦੀ ਸ਼ੁਰੂਆਤ 15 ਫਰਵਰੀ ਨੂੰ ਭਾਰਤ ਦੇ ਪੁਰਾਤੱਤਵ ਸਰਵੇਖਣ ਦੀ ਨਿਗਰਾਨੀ ਹੇਠ ਕੀਤੀ ਗਈ ਸੀ। ਹੁਣ 31 ਜੁਲਾਈ ਤੋਂ ਦੁਬਾਰਾ ਲੋਕਾਂ ਲਈ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ। ਕੇਂਦਰ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਇਸ ਦਾ ਨਵੀਨੀਕਰਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਹੀਦ ਉਧਮ ਸਿੰਘ ਦੇ ਬੁੱਤ ਦੇ ਬਿਲਕੁਲ ਸਾਹਮਣੇ ਟਿਕਟ ਖਿੜਕੀ ਸਥਾਪਤ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਗਿਆ ਹੈ। ਇਸ ਲਈ ਟਿਕਟ ਖਿੜਕੀ ਨੂੰ ਵੀ ਬਦਲਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ