Punjab News: ਰਾਜਪੁਰਾ ਦੇ ਰਹਿਣ ਵਾਲੇ 24 ਸਾਲਾ ਹਰਮਨ ਨੂਰੀ ਦੀ ਜੰਮੂ-ਕਸ਼ਮੀਰ ਵਿੱਚ ਫੌਜ ਵਿੱਚ ਸੇਵਾ ਨਿਭਾਉਂਦੇ ਹੋਇਆਂ ਮੌਤ ਹੋ ਗਈ। ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜੇ ਗੱਦੋਮਾਜਰਾ ਦੇ ਰਹਿਣ ਵਾਲੇ ਸਨ।

Continues below advertisement

ਫੌਜ ਨੇ ਮੰਗਲਵਾਰ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੀ ਲਾਸ਼ ਨੂੰ ਫੌਜੀ ਅਧਿਕਾਰੀਆਂ ਵਲੋਂ ਪਿੰਡ ਲਿਆਂਦਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

Continues below advertisement

ਤਿੰਨ ਸਾਲ ਪਹਿਲਾਂ ਫੌਜ ਵਿੱਚ ਸ਼ਾਮਲ ਹੋਏ

ਜਾਣਕਾਰੀ ਮੁਤਾਬਕ, ਜਸਵੀਰ ਸਿੰਘ ਦਾ ਪੁੱਤਰ ਹਰਮਨ ਨੂਰੀ ਲਗਭਗ ਤਿੰਨ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਯੂਨਿਟ 20 ਪੰਜਾਬ ਅਧੀਨ ਜੰਮੂ ਵਿੱਚ ਤਾਇਨਾਤ ਕੀਤਾ ਗਿਆ ਸੀ, ਜਿੱਥੇ ਉਹ ਆਪਣੀ ਡਿਊਟੀ ਨਿਭਾ ਰਹੇ ਸੀ।

ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮੰਗਲਵਾਰ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਨੂੰ ਫੌਜ ਦੇ ਹੈੱਡਕੁਆਰਟਰ ਤੋਂ ਇੱਕ ਫੋਨ ਆਇਆ ਜਿਸ ਵਿੱਚ ਦੱਸਿਆ ਗਿਆ ਕਿ ਹਰਮਨ ਨੂਰੀ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ। ਖ਼ਬਰ ਮਿਲਦਿਆਂ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਫੌਜ ਦੇ ਅਧਿਕਾਰੀ ਸਿਪਾਹੀ ਦੀ ਲਾਸ਼ ਨੂੰ ਪਿੰਡ ਲਿਆ ਰਹੇ ਹਨ। ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਫੌਜੀ ਦੀ ਮੌਤ ਕਿਸ ਕਾਰਨ ਕਰਕੇ ਹੋਈ ਹੈ, ਇਸ ਬਾਰੇ ਹਾਲੇ ਪਤਾ ਨਹੀਂ ਲੱਗ ਸਕਿਆ ਹੈ। 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।