Terrorist Attack in Anantnag : ਜੰਮੂ-ਕਸ਼ਮੀਰ 'ਚ ਇਕ ਵਾਰ ਫਿਰ ਅੱਤਵਾਦੀਆਂ ਨੇ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਖੇਤਰ 'ਚ ਅੱਤਵਾਦੀਆਂ ਨੇ ਪੁਲਿਸ /ਸੀਆਰਪੀਐੱਫ ਦੀ ਸਾਂਝੀ ਨਾਕਾ ਪਾਰਟੀ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਇਸ ਤੋਂ ਪਹਿਲਾਂ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਬਿਹਾਰ ਦੇ ਇੱਕ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕਰਕੇ ਕਿਹਾ, ''ਅੱਧੀ ਰਾਤ ਨੂੰ ਅੱਤਵਾਦੀਆਂ ਨੇ ਬਿਹਾਰ ਦੇ ਮਧੇਪੁਰਾ ਦੇ ਬੇਸਾਧ ਨਿਵਾਸੀ ਮੁਹੰਮਦ ਅਮਰੇਜ ਪੁੱਤਰ ਮੁਹੰਮਦ ਜਲੀਲ 'ਤੇ ਸੋਡਨਾਰਾ ਸੰਬਲ, ਬਾਂਦੀਪੋਰਾ 'ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਅਮਰੇਜ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਹਮਲੇ ਅਜਿਹੇ ਸਮੇਂ ਹੋਏ ਹਨ ,ਜਦੋਂ ਦੇਸ਼ ਸੋਮਵਾਰ ਨੂੰ ਆਜ਼ਾਦੀ ਦਿਵਸ ਮਨਾਉਣ ਜਾ ਰਿਹਾ ਹੈ। ਵੀਰਵਾਰ ਨੂੰ ਰਾਜੌਰੀ ਜ਼ਿਲੇ 'ਚ ਫੌਜ ਦੇ ਕੈਂਪ 'ਤੇ ਅੱਤਵਾਦੀਆਂ ਨੇ ਆਤਮਘਾਤੀ ਹਮਲਾ ਕੀਤਾ, ਜਿਸ 'ਚ ਚਾਰ ਜਵਾਨ ਸ਼ਹੀਦ ਹੋ ਗਏ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਦੋ ਅੱਤਵਾਦੀ ਵੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਮਾਰੂ ‘ਸਟੀਲ ਕੋਰ’ ਗੋਲੀਆਂ ਨਾਲ ਲੈਸ ਸਨ ਅਤੇ ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਦੋਵੇਂ ਅੱਤਵਾਦੀ ਮਾਰੇ ਗਏ।
ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਕਿਹਾ ਕਿ ਹਮਲਾ ਕਰਨ ਵਾਲੇ ਦੋਵੇਂ 'ਫਿਦਾਈਨ' ਸੰਭਵ ਤੌਰ 'ਤੇ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਸਨ। ਦੋਵਾਂ ਨੇ ਕੈਂਪ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਮਾਰੇ ਗਏ। ਇਸ ਆਪਰੇਸ਼ਨ 'ਚ ਭਾਰਤੀ ਫੌਜ ਦੇ 6 ਜਵਾਨ ਜ਼ਖਮੀ ਹੋ ਗਏ ਸਨ, ਜਿਨ੍ਹਾਂ 'ਚੋਂ 4 ਜਵਾਨ ਬਾਅਦ 'ਚ ਸ਼ਹੀਦ ਹੋ ਗਏ ਸਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।