ਪੜਚੋਲ ਕਰੋ
ਸਾਬਕਾ ਮੰਤਰੀ ਸੇਖੋਂ ਦੀ ਪਤਨੀ ਦਾ ਦੇਹਾਂਤ,ਬਾਦਲ ਦੁੱਖ 'ਚ ਸ਼ਾਮਿਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਪੀਡਬਲਿਊਡੀ ਮੰਤਰੀ ਅਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਦੀ ਪਤਨੀ ਜਸਵਿੰਦਰਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਲੰਮੇ ਸਮੇਂ ਤੋਂ ਬੀਮਾਰ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਨਮੇਜਾ ਸਿੰਘ ਸੇਖੋਂ ਦੀ ਪਤਨੀ ਜਸਵਿੰਦਰਕੌਰ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਆਗੂ ਨਾਲ ਡੂੰਘੀ ਹਮਰਦਰਦੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਨੇ ਸਾਂਝੇ ਤੌਰ ਤੇ ਆਖਿਆ ਕਿ ਸੇਖੋਂ ਪਰਿਵਾਰ ਲਈ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਬਰਦਾਸ਼ਤ ਕਰਨਾ ਬਹੁਤ ਹੀ ਮੁਸ਼ਕਿਲ ਹੈ। ਉਹਨਾਂ ਨੇ ਪਰਮਾਤਮਾ ਕੋਲ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਦੀ ਪਤਨੀ ਜਸਵਿੰਦਰ ਕੌਰ ਦਾ ਲੰਬੀ ਬੀਮਾਰੀ ਮਗਰੋਂ ਅੱਜ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















