'ਆਪ' ਨੇ ਜਰਨੈਲ ਸਿੰਘ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ, ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਪੰਜਾਬ 'ਚ ਲਿਜਾਣਗੇ ਅੱਗੇ
ਏਬੀਪੀ ਸਾਂਝਾ | 29 Feb 2020 06:24 PM (IST)
ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਆਪਣੇ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੇ ਪੰਜਾਬ ਇਕਾਈ ਦੇ ਇੰਚਾਰਜ ਨਿਯੁਕਤ ਕਰ ਦਿੱਤਾ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਆਪਣੇ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੇ ਪੰਜਾਬ ਇਕਾਈ ਦੇ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਕ ਬਿਆਨ ਅਨੁਸਾਰ ‘ਆਪ’ ਜਲਦੀ ਹੀ ਪੰਜਾਬ ਅਤੇ ਗੋਆ, ਦੋਵਾਂ ਰਾਜਾਂ ਵਿੱਚ ਸੰਗਠਨ ਨਿਰਮਾਣ ਕਾਰਜ ਸ਼ੁਰੂ ਕਰ ਦੇਵੇਗੀ। 'ਆਪ' ਨੇ ਸ਼ੁੱਕਰਵਾਰ ਨੂੰ ਕਾਲਕਾਜੀ ਤੋਂ ਸੀਨੀਅਰ ਨੇਤਾ ਅਤੇ ਵਿਧਾਇਕ ਅਤੀਸ਼ੀ ਨੂੰ ਗੋਆ ਦਾ ਰਾਜ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਤਿਲਕ ਨਗਰ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ। ‘ਆਪ’ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ‘ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ’ ਨੂੰ ਅੱਗੇ ਲਿਜਾਣਾ ਹੈ।