Lok Sabha Elections 2024:  ਲੋਕਸਭਾ ਦੀਆਂ ਚੋਣਾਂ ਦਾ ਬਿਗਲ ਵੱਜਣ ਉਪਰੰਤ ਸਾਰੀਆਂ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ ਇਸੇ ਤਹਿਤ ਅੱਜ ਹਲਕਾ ਖਡੂਰ ਸਾਹਿਬ ਸਾਬਕਾ ਕਾਂਗਰਸ ਪਾਰਟੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋ ਜੰਡਿਆਲਾ ਗੁਰੂ ਵਿਖੇ ਇਕ ਯੂਥ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਲਕੇ ਦੇ ਨੌਜਵਾਨਾਂ ਵੱਲੋ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।


 


ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੂੰ ਅੱਜ ਇਸ ਗੱਲ ਦੀ ਬੜੀ ਖੁਸ਼ੀ ਹੋਈ ਹੈ ਕਿ ਇੰਨੀ ਵੱਡੀ ਗਿਣਤੀ 'ਚ ਨੌਜਵਾਨ ਇੱਥੇ ਇਕੱਤਰ ਹੋਏ ਹਨ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਅਤੇ ਸੂਬਾ ਸਰਕਾਰ ਤੋਂ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ।



ਉਨ੍ਹਾਂ ਕਿਹਾ ਕਿ ਜਿੱਧਰ ਨੂੰ ਇਹ ਨੌਜਵਾਨ ਚੱਲ ਪੈਣ ਉਧਰ ਹੀ ਸਰਕਾਰ ਬਣਦੀ ਹੈ।ਜੇ ਕੇਂਦਰ ਵਿਚ ਬੀ ਜੇ ਪੀ ਦੀ ਸਰਕਾਰ ਬਣਾਈ ਹੈ ਤਾਂ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਈ ਹੈ ਤਾਂ ਇਨ੍ਹਾਂ ਨੌਜਵਾਨਾਂ ਕਰਕੇ ਹੀ ਬਣੀ ਹੈ।ਜੇਕਰ ਨਵੀਂ ਸਰਕਾਰ ਬਣਨੀ ਹੈ ਤਾਂ ਇਨ੍ਹਾਂ ਨੌਜਵਾਨਾਂ ਕਰਕੇ ਹੀ ਬਣਨੀ ਹੈ। 



ਜਸਬੀਰ ਸਿੰਘ ਡਿੰਪਾ ਨੇ ਦੱਲ ਬਦਲੂਆਂ 'ਤੇ ਵੀ ਨਿਸ਼ਾਨਾ ਸਾਧਿਆ ਹੈ। ਡਿੰਪਾ ਨੇ ਦੱਲ ਬਦਲੂਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ ਕਿਉਂ ਇਹ ਜੇਕਰ ਆਪਣੀ ਪਾਰਟੀ ਦੇ ਨਹੀਂ ਹੋਏ ਤਾਂ ਉਹ ਕਿਸੇ ਹੋਰ ਦੇ ਵੀ ਨਹੀਂ ਹੋ ਸਕਦੇ। ਜਸਬੀਰ ਡਿੰਪਾ ਦਾ ਨਿਸ਼ਾਨਾ ਲੁਧਿਆਣਾ ਤੋਂ ਐਮਪੀ ਰਹੇ ਰਵਨੀਤ ਸਿੰਘ ਬਿੱਟੂ 'ਤੇ ਸੀ।



ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ। ਲੁਧਿਆਣਾ ਤੋਂ ਉਹ ਕਾਂਗਰਸ ਦੇ ਸਾਂਸਦ ਮੈਂਬਰ ਸਨ। ਪਰ ਕੁਝ ਦਿਨ ਪਹਿਲਾਂ ਹੀ ਬਿੱਟੂ ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿੱਚ ਚਲੇ ਗਏ ਸਨ। ਜਿਸ ਤੋਂ ਬਾਅਦ ਭਾਜਪਾ ਨੇ ਉਹਨਾਂ ਨੂੰ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਉਮੀਦਵਾਰ ਬਣਾ ਦਿੱਤਾ ਹੈ।



ਰਵਨੀਤ ਬਿੱਟੂ ਦੇ ਭਾਜਪਾ 'ਚ ਜਾਣ 'ਤੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਸੀ ਕਿ ਉਹਨਾਂ ਨੂੰ ਇਹ ਸੁਣ ਕੇ ਬਹੁਤ ਦੁੱਖ ਲੱਗਾ ਕਿ ਬਿੱਟੂ ਭਾਜਪਾ ਵਿੱਚ ਚਲੇ ਗਏ ਹਨ। ਡਿੰਪਾ ਨੇ ਕਿਹਾ ਸੀ ਕਿ ਬਿੱਟੂ ਨੂੰ ਪਾਰਟੀ ਬਣਦਾ ਹਰ ਮਾਨ ਸਨਮਾਨ ਦਿੱਤਾ ਸੀ। ਪਰ ਫਿਰ ਵੀ ਉਹਨਾਂ ਨੇ ਕਾਂਗਰਸ ਨਾਲ ਗੱਦਾਰੀ ਕੀਤੀ ਹੈ। ਇਸ ਤਹਿਤ ਅੱਜ ਉਹਨਾਂ ਨੇ ਕਿਹਾ ਕਿ ਦੱਲ ਬਦਲੂ ਲੀਡਰਾਂ ਨੂੰ ਜਨਤਾ ਮੂੰਹ ਨਾਲ ਲਗਾਏ।