ਤਰਨ ਤਾਰਨ: ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਵੱਡੀ ਗਿਣਤੀ 'ਚ ਮੌਤਾਂ ਦੇ ਮਾਮਲਿਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜਾਂਚ ਟੀਮ ਬਣਾਈ ਗਈ ਹੈ। ਹਾਲਾਂਕਿ ਇਸ ਦੁਖਾਂਤ 'ਤੇ ਵੱਖ-ਵੱਖ ਰਾਜਨੀਤਿਕ ਨੇਤਾ ਆਪਣਾ ਦੁੱਖ ਜ਼ਾਹਰ ਕਰ ਰਹੇ ਹਨ ਤੇ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਸਹਿਮਤ ਹੋਏ ਹਨ।

ਹੁਣ ਇਸ ਮਾਮਲੇ 'ਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੋ-ਦੋ ਲੱਖ ਰੁਪਏ ਮੁਆਵਜਾ ਦੇਵੇਗੀ। ਹਾਲਾਂਕਿ ਪਹਿਲਾਂ ਇਹ ਮੁਆਵਜ਼ਾ ਰਾਸ਼ੀ ਇਕ-ਇਕ ਲੱਖ ਰੁਪਏ ਐਲਾਨੀ ਗਈ ਸੀ। ਇਸ ਦੇ ਨਾਲ ਹੀ ਨਜਾਇਜ਼ ਸ਼ਰਾਬ ਦੀ ਸਾਰੀ ਚੇਨ ਫੜੀ ਜਾਵੇਗੀ

ਡਿੰਪਾ ਮੁਤਾਬਕ ਦੋ ਦਿਨ 'ਚ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰ ਵੀ ਕੀਤੀ ਜਾਏਗੀ। ਇਸ ਦੇ ਨਾਲ ਹੀ ਪਰਿਵਾਰ ਮੈਂਬਰਾਂ ਨੇ ਹਮਦਰਦੀ ਜ਼ਾਹਰ ਕਰਦਿਆਂ ਡੰਪਾ ਨੇ ਐਲਾਨ ਕੀਤਾ ਕਿ ਸਰਕਾਰ ਇਲਾਜ ਅਧੀਨ ਮਰੀਜ਼ਾਂ ਦਾ ਮੁਫਤ ਇਲਾਜ ਕਰਵਾਏਗੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904