Jasmine Sandlas News : ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਣਯੋਗ ਹੈ ਕਿ ਜੈਸਮੀਨ ਸ਼ਨੀਵਾਰ ਨੂੰ ਹੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਲਾਈਵ ਪ੍ਰੋਗਰਾਮ ਕਰਨ ਲਈ ਹੈ। ਇੱਥੇ ਹੀ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ।
 
 ਕਰੀਬ 10 ਤੋਂ 12 ਆਈਆਂ ਕਾਲਾਂ 


ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲਾ ਨੰਬਰ ਵਿਦੇਸ਼ ਦਾ ਸੀ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ।


ਤੁਰੰਤ ਵਧਾਈ ਸੁਰੱਖਿਆ


ਇਸ ਦਾ ਪਤਾ ਲੱਗਦਿਆਂ ਹੀ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਜੈਸਮੀਨ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਦਿੱਲੀ ਦੇ ਜਿਸ ਪੰਜ ਤਾਰਾ ਹੋਟਲ ਵਿੱਚ ਉਹ ਠਹਿਰੀ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ