ਪੜਚੋਲ ਕਰੋ
Advertisement
Mansa News : ਇੱਕੋ ਸਕੂਲ, ਇੱਕੋ ਪਿੰਡ ਦੀਆਂ 2 ਬੱਚੀਆਂ ਨੇ ਪੰਜਾਬ 'ਚੋਂ ਪਹਿਲਾ ,ਦੂਸਰਾ ਸਥਾਨ ਹਾਸਿਲ ਕਰਕੇ ਮਾਰੀ ਬਾਜ਼ੀ
Mansa News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਜੋਂ ਮਾਨਸਾ ਜ਼ਿਲ੍ਹੇ ਦੇ ਇੱਕੋ ਪਿੰਡ ਇੱਕੋ ਸਕੂਲ ਦੀਆਂ ਦੋ ਬੱਚੀਆਂ ਨੇ ਪੰਜਾਬ ਦੇ ਵਿੱਚੋਂ ਪਹਿਲਾ ,ਦੂਸਰਾ ਸਥਾਨ ਹਾਸਲ ਕਰਕੇ ਪੰਜਾਬ ਦੇ ਵਿੱਚ ਪਿੰਡ
Mansa News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਜੋਂ ਮਾਨਸਾ ਜ਼ਿਲ੍ਹੇ ਦੇ ਇੱਕੋ ਪਿੰਡ ਇੱਕੋ ਸਕੂਲ ਦੀਆਂ ਦੋ ਬੱਚੀਆਂ ਨੇ ਪੰਜਾਬ ਦੇ ਵਿੱਚੋਂ ਪਹਿਲਾ ,ਦੂਸਰਾ ਸਥਾਨ ਹਾਸਲ ਕਰਕੇ ਪੰਜਾਬ ਦੇ ਵਿੱਚ ਪਿੰਡ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਿੱਖਿਆ ਵਿਭਾਗ ਅਤੇ ਪਿੰਡ ਵਾਸੀ ਅਤੇ ਸਕੂਲ ਸਟਾਫ ਵੱਲੋਂ ਘਰ ਪਹੁੰਚ ਕੇ ਸਨਮਾਨ ਕੀਤਾ ਗਿਆ ਅਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚ ਇਸ ਵਾਰ ਫਿਰ ਪੰਜਾਬ ਦੀਆਂ ਧੀਆਂ ਦੀ ਚੜ੍ਹਤ ਰਹੀ। ਸਕੂਲ ਦੀਆਂ ਦੋ ਧੀਆਂ ਨੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਰੋਸ਼ਨ ਕੀਤਾ ਹੈ। ਇਹਨਾਂ ਨਤੀਜਿਆਂ ਦੇ ਵਿੱਚ ਜਸਪ੍ਰੀਤ ਕੌਰ ਨੇ 500/500 ਨੰਬਰ ਪ੍ਰਾਪਤ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ ਤੇ ਨਵਦੀਪ ਕੌਰ ਨੇ 500/500 ਨੇ ਪੰਜਾਬ 'ਚੋ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।
ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ
ਜਸਪ੍ਰੀਤ ਕੌਰ ਨੇ ਕਿਹਾ ਕਿ ਉਹ ਵੱਡੀ ਹੋ ਕੇ ਆਰਮੀ ਅਫਸਰ ਬਣੇਗੀ ਅਤੇ ਨਵਦੀਪ ਕੌਰ ਨੇ ਕਿਹਾ ਕਿ ਉਹ ਵੱਡੀ ਹੋ ਕੇ ਟੀਚਰ ਬਣੇਗੀ। ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਜਸਪ੍ਰੀਤ ਕੌਰ ਦੀ ਦਾਦੀ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਤਿੰਨ ਧੀਆਂ ਹਨ ਅਤੇ ਅੱਜ ਉਨ੍ਹਾਂ ਦੇ ਘਰ ਖੁਸ਼ੀਆਂ ਆਈਆਂ ਹਨ ਅਤੇ ਅੱਜ ਉਨ੍ਹਾਂ ਦੇ ਘਰ ਪਹਿਲੀ ਵਾਰ ਵਧਾਈਆਂ ਦੇਣ ਦੇ ਲਈ ਇੰਨੀ ਜ਼ਿਆਦਾ ਲੋਕ ਆਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਦਾ ਹਰ ਸੁਪਨਾ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਘਰ ਵਧਾਈ ਦੇਣ ਆਏ ਲੋਕਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਸਕੂਲ ਸਟਾਫ ਦਾ ਵੀ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਜਦੋਂ ਮਹਿਲਾ ਟੀਚਰ ਨੇ ਡਾਂਟਿਆ ਤਾਂ ਵਿਦਿਆਰਥੀ ਨੂੰ ਨਹੀਂ ਆਇਆ ਪਸੰਦ ... ਬੁਰੀ ਤਰ੍ਹਾਂ ਕੁੱਟਿਆ
ਸਕੂਲ ਦੇ ਅਧਿਆਪਕਾ ਨੇ ਕਿਹਾ ਕਿ ਅੱਜ ਸਿੱਖਿਆ ਵਿਭਾਗ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਅੱਜ ਫਿਰ ਮਾਨਸਾ ਜਿਲੇ ਦਾ ਨਾਮ ਪੰਜਾਬ ਦੇ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਵੱਲੋਂ ਹਰ ਤਰਾਂ ਦੀ ਮਦਦ ਕੀਤੀ ਜਾਵੇਗੀ।
ਸਕੂਲ ਦੇ ਅਧਿਆਪਕਾ ਨੇ ਕਿਹਾ ਕਿ ਅੱਜ ਸਿੱਖਿਆ ਵਿਭਾਗ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਅੱਜ ਫਿਰ ਮਾਨਸਾ ਜਿਲੇ ਦਾ ਨਾਮ ਪੰਜਾਬ ਦੇ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਵੱਲੋਂ ਹਰ ਤਰਾਂ ਦੀ ਮਦਦ ਕੀਤੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement