Faridkot News : ਜ਼ਿਲ੍ਹਾ ਫ਼ਰੀਦਕੋਟ ( Faridkot ) ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਸਰਾਂ ਦੀ ਪੈਰਾ ਅਥਲੈਟਿਕਸ ਡਿਸਕਸ ਥਰੋ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਚੋਣ ਹੋਈ ਹੈ। ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਆਈ.ਏ.ਐਸ. ਨੇ ਜਸਪ੍ਰੀਤ ਕੌਰ ਸਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਦੱਸਿਆ ਕਿ ਜਸਪ੍ਰੀਤ ਪੰਜਾਬ ਦੀਆਂ ਸਮੁੱਚੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਸਪ੍ਰੀਤ ਕੌਰ ਸਰਾਂ ਦੀ ਹਰ ਪੱਧਰ ਤੇ ਸਹਾਇਤਾ ਕੀਤੀ ਜਾਵੇਗੀ।


 ਜਸਪ੍ਰੀਤ ਸਿੰਘ ਧਾਲੀਵਾਲ ਸਕੱਤਰ ਪੰਜਾਬ ਪੈਰਾ ਸਪੋਰਟ ਨੇ ਦੱਸਿਆ ਕਿ 2001 ਵਿੱਚ ਜਸਪ੍ਰੀਤ ਕੌਰ ਇੱਕ ਅੰਤਰਰਾਸ਼ਟਰੀ ਕਬੱਡੀ ਮੈਚ ਦੌਰਾਨ ਫੱਟੜ ਹੋਈ ਸੀ ਅਤੇ ਉਸ ਨੂੰ ਰੀੜ੍ਹ ਦੀ ਹੱਡੀ ਦੀ ਸੱਟ ਲੱਗੀ ਸੀ। ਇਸ ਤੋਂ ਬਾਅਦ ਉਹ ਚੱਲਣ ਫਿਰਨ ਤੋਂ ਅਸਮਰੱਥ ਹੋ ਗਈ ਸੀ ਪਰ ਉਸਨੇ ਆਪਣਾ ਹੌਂਸਲਾ ਨਹੀਂ ਹਾਰਿਆ। ਉਸ ਦੇ ਹੌਸਲੇ ਸਦਕਾ ਹੀ ਉਸ ਦੀ ਚੋਣ ਚੀਨ ਵਿਚ ਹੋ ਰਹੀਆਂ ਏਸ਼ੀਅਨ ਪੈਰਾ ਉਲੰਪਿਕ ਖੇਡਾਂ ਵਿਚ ਡਿਸਕਸ ਥਰੋ ਵਿਚ ਹੋਈ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਜ਼ਿਲ੍ਹਾ ਫ਼ਰੀਦਕੋਟ ( Faridkot ) ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਸਰਾਂ ਦੀ ਪੈਰਾ ਅਥਲੈਟਿਕਸ ਡਿਸਕਸ ਥਰੋ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਚੋਣ ਹੋਈ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਸਪ੍ਰੀਤ ਕੌਰ ਸਰਾਂ ਦੀ ਹਰ ਪੱਧਰ ਤੇ ਸਹਾਇਤਾ ਕੀਤੀ ਜਾਵੇਗੀ।
 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ