ਪੜਚੋਲ ਕਰੋ

ਜੱਸੀ ਹੱਤਿਆਕਾਂਡ : ਹਵਾਲਗੀ 'ਤੇ ਰੋਕ,ਆਖਰੀ ਮਿੰਟ 'ਚ ਕੈਨੇਡਾ ਸਰਕਾਰ ਨੇ ਜਹਾਜ਼ ਤੋਂ ਲਾਹਿਆ

ਚੰਡੀਗੜ੍ਹ : ਅਣਖ ਖਾਤਿਰ ਹੋਏ ਜੱਸੀ ਹੱਤਿਆਕਾਂਡ 'ਚ ਕੈਨੇਡਾ ਦੀ ਸੁਪਰੀਮ ਕੋਰਟ ਨੇ ਆਖਰੀ ਮਿੰਟ 'ਤੇ ਦੋ ਮੁੱਖ ਦੋਸ਼ੀਆਂ ਜੱਸੀ ਦੀ ਮਾਂ ਮਲਕੀਅਤ ਕੌਰ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਦੀ ਭਾਰਤ ਨੂੰ ਹਵਾਲਗੀ 'ਤੇ ਰੋਕ ਲਗਾ ਦਿੱਤੀ। ਇਹ ਰੋਕ ਉਸ ਸਮੇਂ ਲਗਾਈ ਗਈ ਜਦੋਂ ਉਨ੍ਹਾਂ ਨੂੰ ਲੈ ਕੇ ਜਹਾਜ਼ ਭਾਰਤ ਰਵਾਨਾ ਹੋਣ ਵਾਲਾ ਸੀ। _d0988ef6-9e89-11e7-9c3b-8e901839ece0 ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਉਹ ਇਸ ਮਾਮਲੇ 'ਤੇ ਦੁਬਾਰਾ ਵਿਚਾਰ ਕਰੇਗੀ ਕਿਉਂਕਿ ਉਸ ਨੂੰ ਕੁਝ ਫੇਸਬੁੱਕ ਪੋਸਟ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਨੂੰ ਭਾਰਤ ਨੂੰ ਸਪੁਰਦ ਕੀਤੇ ਜਾਣ ਦੇ ਤੁਰੰਤ ਬਾਅਦ ਸਜ਼ਾ ਦੇ ਦਿੱਤੀ ਜਾਵੇਗੀ। ਹਵਾਲਗੀ ਸੰਧੀ ਤਹਿਤ ਭਾਰਤ ਸਰਕਾਰ ਨੂੰ ਇਹ ਲਿਖ ਕੇ ਦੇਣਾ ਪਵੇਗਾ ਕਿ ਉਹ ਇਸ ਮਾਮਲੇ 'ਚ ਪਾਰਦਰਸ਼ਤਾ ਵਾਲੀ ਕਾਰਵਾਈ ਕਰੇਗੀ ਪ੍ਰੰਤੂ ਫੇਸਬੁੱਕ ਪੋਸਟ ਕੁਝ ਹੋਰ ਹੀ ਕਹਿੰਦੀਆਂ ਹਨ। ਜਾਣਕਾਰੀ ਮੁਤਾਬਿਕ ਕੈਨੇਡਾ ਗਈ ਤਿੰਨ ਮੈਂਬਰੀ ਟੀਮ ਨੇ ਮਲਕੀਅਤ ਕੌਰ ਤੇ ਸੁਰਜੀਤ ਸਿੰਘ ਬਦੇਸ਼ਾ ਨੂੰ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ ਸੀ। ਅਸੀਂ ਅਦਾਲਤ ਦੇ ਨਵੇਂ ਫ਼ੈਸਲੇ ਦਾ ਵਿਸਥਾਰ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਪ੍ਰੰਤੂ ਦੋਹਾਂ ਦੇਸ਼ਾਂ ਦਰਮਿਆਨ ਸਮੇਂ ਦਾ ਕਾਫ਼ੀ ਅੰਤਰ ਹੋਣ ਕਾਰਨ ਪੁਲਿਸ ਦੀ ਟੀਮ ਨਾਲ ਅਜੇ ਸੰਪਰਕ ਨਹੀਂ ਹੋ ਸਕਿਆ। ਇਸ ਟੀਮ ਨੇ ਵੀਰਵਾਰ ਸਵੇਰੇ 9 ਵਜੇ ਦਿੱਲੀ ਹਵਾਈ ਅੱਡੇ 'ਤੇ ਪੁੱਜਣਾ ਸੀ ਤੇ ਪੁਲਿਸ ਨੇ ਇਨ੍ਹਾਂ ਨੂੰ ਸ਼ੁੱਕਰਵਾਰ ਨੂੰ ਸੰਗਰੂਰ ਦੀ ਅਦਾਲਤ 'ਚ ਪੇਸ਼ ਕਰਨ ਦਾ ਸਾਰਾ ਪ੍ਰੋਗਰਾਮ ਵੀ ਤਿਆਰ ਕੀਤਾ ਹੋਇਆ ਸੀ। ਇਹ ਦੋਨੋਂ ਦੋਸ਼ੀ ਤੇ ਪੁਲਿਸ ਦੀ ਟੀਮ ਕੈਨੇਡਾ ਦੀ ਸਰਕਾਰ ਦੀ ਇਜਾਜ਼ਤ ਪਿੱਛੋਂ ਜਹਾਜ਼ ਵਿਚ ਵੀ ਦਾਖ਼ਲ ਹੋ ਗਈ ਸੀ ਪ੍ਰੰਤੂ ਅਦਾਲਤ ਦੇ ਫ਼ੈਸਲੇ ਪਿੱਛੋਂ ਇਨ੍ਹਾਂ ਨੂੰ ਜਹਾਜ਼ ਤੋਂ ਉਤਾਰ ਲਿਆ ਗਿਆ। ਪੰਜਾਬ ਪੁਲਿਸ ਦੀ ਇਸ ਟੀਮ ਵਿਚ ਕੰਵਰਦੀਪ ਕੌਰ ਐੱਸਪੀ ਹੈੱਡਕੁਆਰਟਰ ਪਟਿਆਲਾ, ਅਕਾਸ਼ਦੀਪ ਸਿੰਘ ਅੌਲਖ ਡੀਐੱਸਪੀ ਧੂਰੀ ਅਤੇ ਇੰਸਪੈਕਟਰ ਦੀਪਿੰਦਰ ਪਾਲ ਸਿੰਘ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ 8 ਜੂਨ, 2000 ਨੂੰ ਜੱਸੀ ਅਤੇ ਜਗਰਾਓਂ ਦੇ ਕੌਂਕੇ ਖੋਸਾ ਪਿੰਡ ਦੇ ਉਸ ਦੇ ਪਤੀ ਸੁਖਵਿੰਦਰ ਸਿੰਘ ਮਿੱਠੂ 'ਤੇ ਭਾੜੇ ਦੇ ਹਮਲਾਵਰਾਂ ਨੇ ਮਾਲੇਰਕੋਟਲਾ ਨੇੜੇ ਹਮਲਾ ਕੀਤਾ ਸੀ ਜਿਸ ਵਿਚ ਜੱਸੀ ਦੀ ਮੌਤ ਹੋ ਗਈ ਸੀ ਜਦਕਿ ਉਸ ਦਾ ਪਤੀ ਸੁਖਵਿੰਦਰ ਸਿੰਘ ਮਿੱਠੂ ਇਸ ਹਮਲੇ 'ਚ ਬੱਚ ਗਿਆ ਸੀ। ਸੁਖਵਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ 'ਤੇ ਅਣਖ ਖਾਤਿਰ ਇਹ ਹਮਲਾ ਜੱਸੀ ਦੀ ਮਾਂ ਮਲਕੀਅਤ ਕੌਰ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੇ ਕਰਵਾਇਆ ਹੈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget