ਅੰਮ੍ਰਿਤਸਰ :  ਛੇਹਰਟਾ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਜਸਵੰਤ ਸਿੰਘ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਦੀ ਹਾਲਤ ਨਾਜ਼ੁਕ ਬਣੀ ਹੈ। ਉਸ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਹੈ। ਗੋਲੀ ਚੱਲਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ


ਲੁਧਿਆਣਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਕ ਨੇ ਅੱਜ ਲੁਧਿਆਣਾ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਨਾਲ ਮੁਲਾਕਾਤ ਕੀਤੀ।  ਜ਼ਿਕਰਯੋਗ ਹੈ ਕਿ ਮੰਤਰੀ ਲਗਾਤਾਰ ਸੂਬੇ ਦੇ ਵੱਖ-ਵੱਖ ਜੇਲ੍ਹਾਂ ਦਾ ਦੌਰਾ ਕਰ ਰਹੇ ਹਨ। ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਬਠਿੰਡਾ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਵੀ ਦੌਰਾ ਕਰ ਚੁੱਕੇ ਹਨ।   


ਕੇਂਦਰੀ ਜੇਲ੍ਹ ਵਿੱਚ ਪੁੱਜੇ ਪੁਲੀਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਤਲਾਸ਼ੀ ਦੌਰਾਨ ਕਈ ਮੋਬਾਈਲ ਫੋਨ ਵੀ ਬਰਾਮਦ ਕੀਤੇ ਜਾਂਦੇ ਹਨ।  ਹਾਲਾਂਕਿ ਜੇਲ੍ਹ ਵਿੱਚ ਕੁਝ ਖਾਮੀਆਂ ਹਨ, ਜਿਸ ਕਾਰਨ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।


ਹੁਸ਼ਿਆਰਪੁਰ : ਬੀਤੇ ਦਿਨੀਂ ਕਾਂਗਰਸ ਦੇ ਵੱਡੇ ਚਿਹਰੇ ਭਾਜਪਾ 'ਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਲੋਕਾਂ 'ਚ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਅੱਜ ਹੁਸ਼ਿਆਰਪੁਰ ਪੰਜਾਬ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ,  ਹਰੀਸ਼ ਚੌਧਰੀ, ਕੈਪਟਨ ਸੰਦੀਪ ਸੰਧੂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਚੱਬੇਵਾਲ, ਅਰੁਣ ਡੋਗਰਾ ਪੂਰਨ ਵਿਧਾਇਕ ਸਾਬਕਾ   ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਇੰਦੂਬਾਲਾ ਪਹੁੰਚੇ।

ਇਸ ਦੌਰਾਨ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁੰਦਰ ਸ਼ਾਮ ਅਰੋੜਾ ਨੂੰ ਗੱਦਾਰ ਕਿਹਾ ਉੱਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਪਿੱਠ 'ਚ ਛੁਰਾ ਖੋਭਿਆ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਸੁੰਦਰ ਸ਼ਾਮ ਅਰੋੜਾ ਪਾਰਟੀ ਵਿਚ ਆਪਣੇ ਮਤਲਬ ਲਈ ਗਏ ਹਨ।

ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੈਂ ਕਹਿਣਾ ਨਹੀਂ ਚਾਹੁੰਦਾ ਪਰ ਉਹ ਈਡੀ ਦੀ ਰਡਾਰ 'ਤੇ ਸਨ ਜਿੰਨੇ ਵੀ ਸਾਬਕਾ ਮੰਤਰੀ ਭਾਜਪਾ 'ਚ ਗਏ ਹਨ ਆਪਣੀ ਜਾਨ ਬਚਾਉਣ ਲਈ  ਭਾਜਪਾ ਵਿਚ ਸ਼ਾਮਲ ਹੋਏ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਉੱਤੇ ਹੀ  ਸ਼ਬਦੀ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਜੇ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਦੇ ਘੁਟਾਲਿਆਂ ਬਾਰੇ ਪਤਾ ਸੀ ਤਾਂ  ਉਦੋਂ ਇਨ੍ਹਾਂ ਨੇ ਕਾਰਵਾਈ ਕਰਨੀ ਚਾਹੀਦੀ ਸੀ।