ਤਰਨਤਾਰਨ: ਪਿੱਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕੇਂਦਰ ਵਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਧਰਨੇ ਦੇ ਰਹੀਆਂ ਹਨ। ਇਸ ਧਰਨੇ ਪ੍ਰਦਰਸ਼ਨ ਨੇ ਹੁਣ ਤੱਕ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਸਮੇਤ ਹੋਰ ਕਿੱਤੇ ਦੇ ਲੋਕਾਂ ਦਾ ਸਮਰੱਥਨ ਹਾਸਲ ਕਰ ਲਿਆ ਹੈ। ਹੁਣ ਇਸ 'ਚ ਹੋਰ ਸੰਗਤਾਂ ਵਲੋਂ ਵੀ ਆਪਣਾ ਯੋਗਦਾਨ ਪਾ ਜਾ ਰਿਹਾ ਹੈ

ਇਸੇ ਦੇ ਚੱਲਦੇ ਸ਼ਨੀਵਾਰ ਨੂੰ ਤਰਨਤਾਰਨ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਕੁਲਦੀਪ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਅਗਵਾਈ ਵਿਚ ਰਾਗੀ, ਢਾਡੀ, ਕਵੀਰਾਂ ਸਮੇਤ ਹੋਰ ਸੰਗਤ ਦਿੱਲੀ ਦੇ ਸਿੰਘੂ ਬਾਰਡਰ ਲਈ ਅਰਦਾਸ ਕਰ ਰਵਾਨਾ ਹੋਏ।

ਇਸ ਮੌਕੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਜੋਸ਼ ਭਰੇ ਲਹਿਜੇ 'ਚ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨੀ ਸੰਘਰਸ਼ ਵਿਚ ਸੰਗਤਾਂ ਸਮੇਤ ਆਪਣੇ ਯੋਗਦਾਨ ਪਾਉਣ ਦਿੱਲੀ ਜਾ ਰਹੇ ਹਨ। ਇਸ ਮੌਕੇ ਕੁਲਦੀਪ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੇ ਕਿਹਾ ਕਿ ਸੰਗਤਾਂ ਵਲੋਂ ਦਿੱਲੀ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਜਿਸਦੇ ਚੱਲਦੇ ਉਨ੍ਹਾਂ ਵਲੋਂ ਇਹ ਉਪਰਾਲਾ ਕਰ ਸੰਗਤਾਂ ਨੂੰ ਦਿੱਲੀ ਭੇਜਿਆ ਜਾ ਰਿਹਾ ਹੈ

ਪੰਜਾਬ 'ਚ 23 ਸਾਲ ਬਾਅਦ ਦਸੰਬਰ ਇੰਨਾ ਠੰਢਾ, 24 ਤਰੀਖ ਤੱਕ ਪਾਰਾ 4 ਡਿਗਰੀ ਤੋਂ ਹੇਠਾਂ ਰਹੇਗਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904