ਜਗਜੀਤ ਸਿੰਘ ਡੱਲੇਵਾਲ ਵਿਰੁੱਧ ਆਪਣੀ ਹੀ ਜਥੇਬੰਦੀ ਨੇ ਖੋਲ੍ਹਿਆ ਮੋਰਚਾ! ਕਰ'ਤਾ ਵੱਡਾ ਐਲਾਨ
Punjab News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਵਿਰੁੱਧ ਉਨ੍ਹਾਂ ਦੀ ਆਪਣੀ ਹੀ ਜਥੇਬੰਦੀ ਨੇ ਮੋਰਚਾ ਖੋਲ੍ਹ ਦਿੱਤਾ ਗਿਆ ਹੈ।

Punjab News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਵਿਰੁੱਧ ਉਨ੍ਹਾਂ ਦੀ ਆਪਣੀ ਹੀ ਜਥੇਬੰਦੀ ਨੇ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਉਨ੍ਹਾਂ 'ਤੇ ਤਾਨਾਸ਼ਾਹੀ ਤਰੀਕੇ ਨਾਲ ਜਥੇਬੰਦੀ ਚਲਾਉਣ ਦੇ ਦੋਸ਼ ਲਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਥੇਬੰਦੀ ਕੋਲੋਂ ਤਾਨਾਸ਼ਾਹ ਤਰੀਕੇ ਨਾਲ ਕੰਮ ਕਰਵਾ ਰਹੇ ਹਨ।
ਇਸ ਦੇ ਨਾਲ ਹੀ ਜਥੇਬੰਦੀ ਨੇ ਉਨ੍ਹਾਂ ਦੀ ਅਗਵਾਈ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਨਾਲ ਹੀ ਨਵਾਂ ਪ੍ਰਧਾਨ ਚੁਣਨ ਦੀ ਗੱਲ ਵੀ ਕਹੀ ਹੈ। ਉਨ੍ਹਾਂ ਕਿਹਾ ਕਿ 6 ਸਾਲਾਂ ਤੋਂ ਚੋਣਾਂ ਨਹੀਂ ਹੋਈਆਂ ਹਨ, ਜਿਸ ਕਰਕੇ ਹੁਣ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਕਿਸਾਨੀ ਮੋਰਚੇ ਦੌਰਾਨ ਮਾਰੇ ਗਏ ਨੌਜਵਾਨ ਸ਼ੁੱਭਕਰਨ ਦੀ ਮੌਤ ਲਈ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੰਸਥਾਪਕ ਸਵ. ਪਿਸ਼ੌਰਾ ਸਿੰਘ ਸਿੱਧੂ ਦੇ ਪੁੱਤਰ ਦਲਵੀਰ ਸਿੰਘ ਸਿੱਧੂਪੁਰ ਵੱਲੋਂ ਪਟਿਆਲਾ ਵਿਚ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਯੂਨੀਅਨ ਦੇ ਕੁਝ ਆਗੂਆਂ ਨੇ ਉਨ੍ਹਾਂ ਕੋਲ ਆ ਕੇ ਜਗਜੀਤ ਸਿੰਘ ਡੱਲੇਵਾਲ ਬਾਰੇ ਗੰਭੀਰ ਦੋਸ਼ ਲਗਾਏ ਹਨ।
ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਤਾਨਾਸ਼ਾਹੀ ਢੰਗ ਨਾਲ ਜਥੇਬੰਦੀ ਨੂੰ ਚਲਾਇਆ ਜਾ ਰਿਹਾ ਹੈ ਤੇ ਇਕ-ਇਕ ਕਰ ਕੇ ਯੂਨੀਅਨ ਦੇ ਕਈ ਲੀਡਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨੀ ਮੋਰਚੇ ਦੌਰਾਨ ਹੋਏ ਨੁਕਸਾਨ ਅਤੇ ਸ਼ੁੱਭਕਰਨ ਦੀ ਮੌਤ ਲਈ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















