ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਿਹਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਗੁਰਬਚਨ ਸਿੰਘ ਨੇ ਸਿਹਤ ਤੇ ਵੱਧਦੀ ਉਮਰ ਦਾ ਹਵਾਲਾ ਦਿੰਦਿਆਂ ਅਹੁਦੇ ਨੂੰ ਛੱਡਿਆ। ਖਾਸ ਗੱਲ ਇਹ ਹੈ ਕਿ ਅਸਤੀਫ਼ੇ ਵਿੱਚ ਰਾਮ ਰਹੀਮ ਨੂੰ ਮੁਆਫ਼ ਦੇਣ ਦਾ ਹਵਾਲਾ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਗਲ਼ਤੀਆਂ ਲਈ ਸੰਗਤ ਤੋਂ ਮੁਆਫ਼ੀ ਵੀ ਮੰਗੀ ਹੈ। ਗਿਆਨੀ ਗੁਰਬਚਨ ਸਿੰਘ 10 ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ ਸੀ।

ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਬੇਹੱਦ ਨਾਟਕੀ ਅੰਦਾਜ਼ ਵਿੱਚ ਹੋਇਆ। ਬੁੱਧਵਾਰ ਹੀ ਗਿਆਨੀ ਗੁਰਬਚਨ ਸਿੰਘ ਨੇ ਖੁਦ ਦੇ ਅਸਤੀਫੇ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ। ਉਹਨਾਂ ਕਿਹਾ ਸੀ ਕਿ ਜਦੋਂ ਮਨ ਹੋਵੇਗਾ ਉਦੋਂ ਹੀ ਅਹੁਦਾ ਛੱਡਾਂਗਾ। ਵੀਰਵਾਰ ਸਵੇਰੇ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਦੇਣ ਸਬੰਧੀ ਮਨ ਨਹੀਂ ਸੀ। ਪਰ ਅਚਾਨਕ ਰਾਤ ਹੁੰਦਿਆਂ ਉਹਨਾਂ ਦਾ ਅਸਤੀਫ਼ਾ ਆ ਗਿਆ।

ਪੜ੍ਹੋ ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤਾ ਗਿਆ ਅਸਤੀਫ਼ਾ -