1947 ਤੋਂ ਬਾਅਦ ਸਿੱਖਾਂ ਨਾਲ ਮੁੜ ਬੇਇਨਸਾਫੀ ਨਾ ਹੋਏ, ਮੋਦੀ ਸਰਕਾਰ ਦੁਆਏ ਭਰੋਸਾ: ਗਿਆਨੀ ਹਰਪ੍ਰੀਤ ਸਿੰਘ
ਸਰਕਾਰ ਸਿੱਖਾਂ ਨੂੰ ਵਿਸ਼ਵਾਸ ਦੁਆਏ ਕਿ ਅਜਿਹਾ ਨਹੀਂ ਹੋਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ 1947 ਤੋਂ ਬਾਅਦ ਸਿੱਖਾਂ ਨਾਲ ਇੱਕ ਹੋਰ ਬੇਇਨਸਾਫੀ ਹੋਵੇਗੀ।
ਅੰਮ੍ਰਿਤਸਰ: ਅੰਮ੍ਰਿਤਸਰ-ਦਿੱਲੀ ਐਕਸਪ੍ਰੈਸ ਹਾਈਵੇਅ ਤੋਂ ਅੰਮ੍ਰਿਤਸਰ ਨੂੰ ਬਾਹਰ ਕੱਢੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਵਿਸ਼ਵਾਸ ਦੁਆਏ ਕਿ ਅਜਿਹਾ ਨਹੀਂ ਹੋਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ 1947 ਤੋਂ ਬਾਅਦ ਸਿੱਖਾਂ ਨਾਲ ਇੱਕ ਹੋਰ ਬੇਇਨਸਾਫੀ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੇ ਜਾਣ 'ਤੇ ਉਨ੍ਹਾਂ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੇ ਜਾਣ 'ਤੇ ਕਿਹਾ ਕਿ ਇਸ ਨਾਲ ਘਰੇਲੂ ਲੜਾਈਆਂ 'ਚ ਵਾਧਾ ਹੋਵੇਗਾ, ਸ਼ਰਾਬ ਦੀਆਂ ਦੁਕਾਨਾਂ ਖੋਲ੍ਹੇ ਜਾਣ ਤੋਂ ਪਹਿਲਾਂ ਮੰਦਰ, ਮਸਜਿਦ ਤੇ ਗੁਰਦੁਆਰੇ 'ਚ ਲੋਕਾਂ ਨੂੰ ਜਾਣ ਦੀ ਆਗਿਆ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਲੋਕਾਂ ਦੀ ਆਸਥਾ ਹੁੰਦੀ ਹੈ ਤੇ ਸ਼ਰਧਾ ਨਾਲ ਹੀ ਇਮਿਊਨਿਟੀ ਵਧਦੀ ਹੈ ਜਿਸ ਨਾਲ ਲੋਕਾਂ ਨੂੰ ਕੋਰੋਨਾ ਨਾਲ ਲੜਨ ਦੀ ਤਾਕਤ ਮਿਲੇਗੀ।
ਪੰਜਾਬ 'ਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ 'ਤੇ ਟਿੱਪਣੀਆਂ ਤੋਂ ਨਾਰਾਜ਼ ਹੁੰਦਿਆਂ ਜਥੇਦਾਰ ਨੇ ਕਿਹਾ ਕਿ ਉਹ ਕੋਈ ਗੁਨਾਹਗਾਰ ਨਹੀਂ ਹਨ। ਇਸ ਤੋਂ ਪਹਿਲਾਂ ਵੀ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਮੌਤ ਮਗਰੋਂ ਹੋਲੇ-ਮਹੱਲੇ ਦੇ ਸ਼ਰਧਾਲੂਆਂ ਨੂੰ ਟਾਰਗੇਟ ਕੀਤਾ ਗਿਆ ਸੀ। ਇਸ ਮਗਰੋਂ ਵਿਦੇਸ਼ੀ ਪਰਵਾਸੀ ਸਿੱਖਾਂ ਨੂੰ ਜ਼ਿੰਮੇਵਾਰ ਕਹਿ ਕੇ ਨਿਸ਼ਾਨਾ ਬਣਾਇਆ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਨੂੰ ਦੂਜੀਆਂ ਸੰਪਰਦਾਵਾਂ ਦੇ ਡੇਰਿਆਂ 'ਚ ਕੁਆਰੰਟੀਨ ਕੀਤੇ ਜਾਣ 'ਤੇ ਨਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਆਰੰਟੀਨ ਕੀਤੇ ਸ਼ਰਧਾਲੂਆਂ ਨੂੰ ਐਸਜੀਪੀਸੀ ਦੀਆਂ ਸਰਾਵਾਂ 'ਚ ਭੇਜਿਆ ਜਾਵੇ। ਐਸਜੀਪੀਸੀ ਵੱਲੋਂ ਵੀ ਕੁਆਰੰਟੀਨ ਸ਼ਰਧਾਲੂਆਂ ਨੂੰ ਲੋੜ ਦਾ ਹਰ ਸਮਾਨ ਮੁਹੱਈਆ ਕਰਾਇਆ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ