EXCLUSIVE INTERVIEW: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਵਾਪਸ ਲੈਣ ਦੇ ਮੁੱਦੇ 'ਤੇ ਵੱਡੀ ਗੱਲ ਕਹੀ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਨੇ ਸੁਰੱਖਿਆ ਵਾਪਸ ਲੈ ਕੇ ਸੋਸ਼ਲ ਮੀਡੀਆ 'ਤੇ ਜਲੀਲ ਕਰਨ ਦੀ ਕੋਸ਼ਿਸ਼ ਕੀਤੀ।


ਏਬੀਪੀ ਸਾਂਝਾ ਦੇ ਖਾਸ ਪ੍ਰੋਗਰਾਮ ਮੁੱਕਦੀ ਗੱਲ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, " ਫੋਰਸ ਦੀ ਜ਼ਰੂਰਤ ਪੈਣ 'ਤੇ ਪਹਿਲਾਂ ਵੀ ਗਨਮੈਨ ਜਾਂਦੇ ਸੀ ਪਰ ਕਦੇ ਸੋਸ਼ਲ ਮੀਡੀਆ 'ਤੇ ਨਹੀਂ ਆਉਂਦਾ ਸੀ।ਹੁਣ ਪੰਜਾਬ ਪੁਲਿਸ ਦੀ ਸੁਰੱਖਿਆ ਨਹੀਂ ਚਾਹੀਦੀ।"


ਜਥੇਦਾਰ ਨੇ ਕਿਹਾ, "ਕੇਂਦਰ ਨੇ ਜ਼ੈੱਡ ਸੁਰੱਖਿਆ ਕਵਰ ਭੇਜਿਆ ਹੈ ਪਰ ਧਰਮ ਪ੍ਰਚਾਰ ਦਾ ਕੰਮ ਇੰਨੇ ਸੁਰੱਖਿਆ ਘੇਰੇ 'ਚ ਨਹੀਂ ਹੋ ਸਕਦਾ।ਪਰ ਕੇਂਦਰ ਸਰਕਾਰ ਦਾ ਧੰਨਵਾਦ।"ਦਸ ਦੇਈਏਕ ਜਥੇਦਾਰ ਦੇ ਇਨਕਾਰ ਦੇ ਬਾਵਜੂਦ ਪੰਜਾਬ ਪੁਲਿਸ ਅਤੇ CISF ਦਾ ਸੁਰੱਖਿਆ ਕਵਰ ਜਥੇਦਾਰ ਦੇ ਨਾਲ ਹੈ।


ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ 'ਤੇ ਜਥੇਦਾਰ ਨੇ  ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ।


ਇਸ ਤੋਂ ਪਹਿਲਾਂ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਸੀਆਰਪੀਐਫ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਉਨ੍ਹਾਂ ਦੀ ਸੁਰੱਖਿਆ ਵਿੱਚ ਛੇ ਪੁਲੀਸ ਮੁਲਾਜ਼ਮ ਤਾਇਨਾਤ ਸੀ ਜਿਨ੍ਹਾਂ ਨੂੰ ਘਟਾ ਕੇ ਤਿੰਨ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਬਾਕੀ ਰਹਿੰਦੇ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਸੂਬਾ ਸਰਕਾਰ ਨੂੰ ਵਾਪਸ ਕਰ ਦੇਣਗੇ ਕਿਉਂਕਿ ਉਹ ਸੂਬਾ ਸਰਕਾਰ ਤੋਂ ਸੁਰੱਖਿਆ ਨਹੀਂ ਚਾਹੁੰਦੇ। ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਦੇ ਨੌਜਵਾਨ ਹੀ ਕਾਫੀ ਹਨ।


ਸ਼੍ਰੋਮਣੀ ਅਕਾਲੀ ਦਲ 'ਤੇ ਬੋਲਦੇ ਹੋਏ ਜਥੇਦਾਰ ਨੇ ਕਿਹਾ, "ਅਕਾਲੀ ਦਲ ਆਪਣੀਆਂ ਗਲਤੀਆਂ ਦਾ ਨਤੀਜਾ ਭੁਗਤ ਰਹੀ ਹੈ। ਕਦੇ 85 ਸੀਟਾਂ ਲੈਣ ਵਾਲੀ ਪਾਰਟੀ ਅੱਜ 3 ਸੀਟਾਂ ਤੇ ਆ ਗਈ ਹੈ।" ਉਨ੍ਹਾਂ ਕਿਹਾ, "ਕਾਂਗਰਸ ਸਿੱਖ ਪਾਰਟੀ ਨਹੀਂ ਹੈ ਪਰ ਹਾਂ ਉਸ 'ਚ ਕੁਝ ਚੰਗੇ ਸਿੱਖ ਜ਼ਰੂਰ ਹਨ।"