ਜਥੇਦਾਰ ਗੜਗੱਜ ਦਾ CM ਮਾਨ 'ਤੇ ਵੱਡਾ ਹਮਲਾ, ਕਿਹਾ- ਕੀ ਭਗਵੰਤ ਮਾਨ ਪੂਰਾ ਸਿੱਖ, ਉਸ ਨੇ ਕੇਸ਼ ਰੱਖੇ ਹੋਏ ਨੇ, ਪਹਿਲਾਂ ਗੁਰੂ ਦਾ ਸਿੱਖ ਬਣਕੇ ਦਿਖਾਵੇ...
ਜਥੇਦਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਅਤੇ ਅੰਦਰ ਸਫਾਈ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੜਕਾਂ ਟੁੱਟੀਆਂ ਹੋਈਆਂ ਹਨ। ਜੇ ਸਰਕਾਰ ਨੇ ਧਿਆਨ ਦੇਣਾ ਹੈ ਤਾਂ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਧਿਆਨ ਦੇਣਾ ਹੈ ਤਾਂ ਸ੍ਰੀ ਅਨੰਦਪੁਰ ਸਾਹਿਬ ਨੂੰ 1999 ਵਾਂਗ ਚਿੱਟਾ ਰੰਗ ਕਰਵਾਇਆ ਜਾਵੇ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਸਰਕਾਰੀ ਪੱਧਰ 'ਤੇ ਇੱਕ ਵੱਖਰਾ ਸਮਾਗਮ ਕਰਵਾਉਣ ਦੇ ਐਲਾਨ 'ਤੇ ਇਤਰਾਜ਼ ਜਤਾਇਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸਿੱਖੀ ਸਰੂਪ ਧਾਰਨ ਕਰਨਾ ਚਾਹੀਦਾ ਹੈ।
ਦਰਅਸਲ, ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ 'ਤੇ ਨਗਰ ਕੀਰਤਨ ਕੱਢਣ ਦੀ ਗੱਲ ਕਹੀ ਹੈ। ਇਹ ਪ੍ਰੋਗਰਾਮ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਯੋਜਿਤ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਜਿਸ 'ਤੇ ਜਥੇਦਾਰ ਨੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਤੇ ਸਿਰਫ਼ ਸ਼ਤਾਬਦੀਆਂ ਵਿੱਚ ਹੀ ਸਹਿਯੋਗ ਕਰਨਾ ਚਾਹੀਦਾ ਹੈ।
ਜਥੇਦਾਰ ਨੇ ਕਿਹਾ ਕਿ ਕੀ ਮੁੱਖ ਮੰਤਰੀ ਪੂਰਾ ਸਿੱਖ ਹੈ? ਉਸ ਨੇ ਕੇਸ਼ ਰੱਖੇ ਹੋਏ ਨੇ..। ਜੇਕਰ ਗੁਰੂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਗੱਲ ਹੈ, ਤਾਂ ਪਹਿਲਾਂ ਤੁਹਾਨੂੰ ਗੁਰੂ ਸਿੱਖ ਬਣਨਾ ਚਾਹੀਦਾ ਹੈ ਤੇ ਇਹ ਦਿਖਾਉਣਾ ਚਾਹੀਦਾ ਹੈ ਕਿ ਤੁਸੀਂ ਗੁਰੂ ਵਿੱਚ ਵਿਸ਼ਵਾਸ ਰੱਖਦੇ ਹੋ। ਉਨ੍ਹਾਂ ਨੂੰ ਸਿੱਖ ਗੁਰੂਆਂ ਦੀਆਂ ਸ਼ਤਾਬਦੀਆਂ ਤੋਂ ਸੇਧ ਲੈਣੀ ਚਾਹੀਦੀ ਹੈ। ਮੰਤਰੀਆਂ ਨੂੰ ਦਾੜ੍ਹੀ ਰੱਖਣੀ ਚਾਹੀਦੀ ਹੈ ਅਤੇ ਅੰਮ੍ਰਿਤ ਛਕਣਾ ਚਾਹੀਦਾ ਹੈ।
ਜਥੇਦਾਰ ਨੇ ਕਿਹਾ ਕਿ ਸਰਕਾਰ ਦਾ ਕੰਮ ਪ੍ਰਸ਼ਾਸਨ ਦੀ ਦੇਖਭਾਲ ਕਰਨਾ ਹੈ। ਸਰਕਾਰ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਨਗਰ ਕੀਰਤਨ, ਗੁਰਮਤਿ ਸਮਾਗਮ, ਗੁਰਮਤਿ ਦਾ ਪ੍ਰਚਾਰ ਸਿੱਖ ਸੰਸਥਾਵਾਂ ਦਾ ਕੰਮ ਹੈ ਤੇ ਉਹ ਇਹ ਕਰ ਰਹੀਆਂ ਹਨ।
ਜਥੇਦਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਅਤੇ ਅੰਦਰ ਸਫਾਈ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੜਕਾਂ ਟੁੱਟੀਆਂ ਹੋਈਆਂ ਹਨ। ਜੇ ਸਰਕਾਰ ਨੇ ਧਿਆਨ ਦੇਣਾ ਹੈ ਤਾਂ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਧਿਆਨ ਦੇਣਾ ਹੈ ਤਾਂ ਸ੍ਰੀ ਅਨੰਦਪੁਰ ਸਾਹਿਬ ਨੂੰ 1999 ਵਾਂਗ ਚਿੱਟਾ ਰੰਗ ਕਰਵਾਇਆ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















