ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ
ਉਨ੍ਹਾਂ ਖਾਲਿਸਤਾਨ ਦੇ ਨਾਂਅ 'ਤੇ ਕਿਹਾ ਕਿ 'ਅੰਨ੍ਹਾ ਕੀ ਭਾਲੇ, ਦੋ ਅੱਖਾਂ', ਇਸ ਤੋਂ ਸਪਸ਼ਟ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਪ੍ਰਤੀ ਆਪਣੀ ਇੱਛਾ ਜ਼ਾਹਰ ਕੀਤੀ ਹੈ। ਜਥੇਦਾਰ ਨੇ ਆਖਿਆ ਕਿ ਆਪ੍ਰੇਸ਼ਨ ਬਲੂ ਸਟਾਰ ਦਾ ਕੌੜਾ ਦਰਦ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂ ਦਾ ਤਿਉਂ ਹੈ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਆਬਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮਨਾਈ ਗਈ। ਇਸ ਮੌਕੇ ਹਾਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸਿੱਖ ਕੌਮ ਵੱਲੋਂ ਜੋ ਟੀਚੇ ਮਿੱਥੇ ਗਏ ਸਨ, ਉਨਾਂ ਦੀ ਪ੍ਰਾਪਤੀ ਲਈ ਨੀਤੀ ਤੇ ਨੀਅਤ ਦੀ ਲੋੜ ਹੈ ਤੇ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਦੀ ਮੰਗ ਬਾਰੇ ਕਿਹਾ ਕਿ ਜੇਕਰ ਭਾਰਤ ਸਰਕਾਰ ਉਨਾਂ ਨੂੰ ਖਾਲਿਸਤਾਨ ਦਿੰਦੀ ਹੈ ਤਾਂ ਉਹ ਨਾਂਹ ਨਹੀਂ ਕਰਨਗੇ।
ਉਨ੍ਹਾਂ ਖਾਲਿਸਤਾਨ ਦੇ ਨਾਂਅ 'ਤੇ ਕਿਹਾ ਕਿ 'ਅੰਨ੍ਹਾ ਕੀ ਭਾਲੇ, ਦੋ ਅੱਖਾਂ', ਇਸ ਤੋਂ ਸਪਸ਼ਟ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਪ੍ਰਤੀ ਆਪਣੀ ਇੱਛਾ ਜ਼ਾਹਰ ਕੀਤੀ ਹੈ। ਜਥੇਦਾਰ ਨੇ ਆਖਿਆ ਕਿ ਆਪ੍ਰੇਸ਼ਨ ਬਲੂ ਸਟਾਰ ਦਾ ਕੌੜਾ ਦਰਦ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂ ਦਾ ਤਿਉਂ ਹੈ।
ਅਜਿਹੇ 'ਚ ਜੇਕਰ ਸਰਕਾਰ ਸਿੱਖਾਂ ਨੂੰ ਖ਼ਾਲਿਸਤਾਨ ਦਿੰਦੀ ਹੈ ਤਾਂ ਕੋਈ ਵੀ ਸਿੱਖ ਨਾ ਨਹੀਂ ਕਰੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਛੇ ਪਾਲਤੂ ਜਾਨਵਰਾਂ ਨੂੰ ਘਰ ਪਹੁੰਚਾਉਣ ਲਈ ਸਾਢੇ 9 ਲੱਖ ਰੁਪਏ 'ਚ ਕਿਰਾਏ 'ਤੇ ਲਿਆ ਜਹਾਜ਼ਕੋਰੋਨਾ ਵਾਇਰਸ: ਭਾਰਤ ਦੀ ਭਿਆਨਕ ਸਥਿਤੀ, ਦੁਨੀਆਂ ਭਰ ਦੇ ਪੀੜਤ ਦੇਸ਼ਾਂ 'ਚ ਛੇਵੇਂ ਸਥਾਨ 'ਤੇ ਪਹੁੰਚਿਆ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ