ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਨਿਵਾਸ ਸਥਾਨ ਤੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਪਹੁੰਚੇ ਇਸ ਮੌਕੇ ਜਿੱਥੇ ਉਨ੍ਹਾਂ ਵਲੋਂ ਕੌਮ ਦੇ ਵਿਦਵਾਨ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟ ਕੀਤਾ ਉੱਥੇ ਹੀ ਉਨ੍ਹਾਂ ਵਲੋਂ ਪਰਿਵਾਰ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇੱਕ ਇਨਸਾਫ ਪਸੰਦ ਤੇ ਸੱਚ ਤੇ ਹੱਕ ਤੇ ਪਹਿਰਾ ਦੇਣ ਵਾਲੇ ਵਿਅਕਤੀ ਸੀ। ਉਨ੍ਹਾਂ ਨੇ ਕਈ ਕਿਤਾਬਾਂ ਵੀ ਲਿਖੀਆਂ ਅਤੇ ਅਖਬਾਰਾਂ ਦੇ ਨਾਲ-ਨਾਲ ਮੈਗਜੀਨਾਂ ਵਿੱਚ ਵੀ ਉਨ੍ਹਾਂ ਦੇ ਲੇਖ ਅਕਸਰ ਹੀ ਛੱਪਦੇ ਸੀ। ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਸ਼ਲਾਘਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੇਦਾਂਤੀ ਜੀ ਵਿਆਕਰਣ ਦੇ ਇੰਨੇ ਮਾਹਿਰ ਸੀ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੇ ਹਰ ਸ਼ਬਦ ਦੀ ਉਹ ਘੰਟਾ ਘੰਟਾ ਵਿਆਖਿਆ ਕਰ ਲੈਂਦੇ ਸੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਜਥੇਦਾਰ ਵੇਦਾਂਤੀ ਨੂੰ ਚੱਲਦੀ ਫਿਰਦੀ ਪੰਥਕ ਯੂਨੀਵਰਸਿਟੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਈਕਲੋਪੀਡੀਆ ਕਿਹਾ ਜਾਵੇ ਤਾਂ ਕੋਈ ਅੱਤਕਥਨੀ ਨਹੀ ਹੋਵੇਗੀ।
ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਮਰੀਕਾ ਵਲੋਂ ਕੋਰੋਨਾ ਮਹਾਮਾਰੀ ‘ਤੇ ਕਾਫੀ ਹੱਦ ਤਕ ਕਾਬੂ ਪਾ ਲਿਆ ਹੈ ਅਤੇ ਉੱਥੇ ਵੈਕਸੀਨੇਸ਼ਨ ਮਗਰੋਂ ਮਾਸਕ ਫਰੀ ਘੰਮਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਭਾਰਤ ਸਰਕਾਰ ਕੋਲ ਮੈਡੀਕਲ ਸੁਵਿਧਾਵਾਂ ਦੀ ਕਮੀ ਦੇ ਚਲਦੇ ਲੋਕ ਮਹਾਮਾਰੀ ਦਾ ਸ਼ਿਕਾਰ ਹੋ ਰਹੇ ਹਨ। ਇਸ ਮਹਾਮਾਰੀ ਦੇ ਸਮੇਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਜੰਗ ਵਿਚ ਲੋਕਾਂ ਦਾ ਸਾਥ ਦੇਵੇ।
ਇਸ ਦੇ ਨਾਲ ਹੀ ਬੀਤੇ ਦਿਨੀਂ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲ ’ਚ ਸਿੱਖ ਬੱਚੇ ਵਲੋਂ ਕਿਰਪਾਨ ਨਾਲ ਹਮਲਾ ਕਰਨ ਕਰਕੇ ਜ਼ਖ਼ਮੀ ਹੋਏ ਦੂਜੇ ਵਿਦਿਆਰਥੀ ਦੇ ਭਖਦੇ ਮਾਮਲੇ ਮਗਰੋਂ ਸਥਾਨਕ ਸਰਕਾਰ ਵਲੋਂ ਸਕੂਲਾਂ ‘ਚ ਧਾਰਮਿਕ ਚਿੰਨ੍ਹ ਕਿਰਪਾਨ ਪਾਉਣ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਸਲੇ ‘ਤੇ ਭਾਰਤ ਸਰਕਾਰ ਨੂੰ ਆਸਟ੍ਰੇਲੀਆ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: Black Fungus Declared Epidemic: ਬਲੈਕ ਫੰਗਸ ਨੂੰ ਇਸ ਸੂਬੇ ਨੇ ਐਲਾਨਿਆ ਮਹਾਮਾਰੀ, ਗਹਿਲੋਤ ਸਰਕਾਰ ਦਾ ਵੱਡਾ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin