ਸਾਜਿਸ਼ ਤਹਿਤ SGPC ਦੇ ਦੋ ਟੁਕੜੇ ਕੀਤੇ, ਸਿੱਖਾਂ ਦੀ ਬਦਦੂਆ ਕਾਰਨ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ : ਗਿਆਨੀ ਹਰਪ੍ਰੀਤ ਸਿੰਘ
Hola Mohalla 2023: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਜਿਸ਼ ਤਹਿਤ ਐਸਜੀਪੀਸੀ ਦੇ ਦੋ ਟੁਕੜੇ
Hola Mohalla 2023: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਜਿਸ਼ ਤਹਿਤ ਐਸਜੀਪੀਸੀ ਦੇ ਦੋ ਟੁਕੜੇ ਕੀਤੇ ਗਏ ਹਨ। ਉਨ੍ਹਾਂ ਨੂੰ ਖਾਲਸੇ ਦੀ ਬਦਦੁਆ ਲੱਗੇਗੀ। ਉਨ੍ਹਾਂ ਕਿਹਾ ਜਿਸ ਤਰ੍ਹਾਂ ਐਸਜੀਪੀਸੀ ਦੇ ਦੋ ਟੁਕੜੇ ਕੀਤੇ ਗਏ ਹਨ, ਉਸੇ ਤਰ੍ਹਾਂ ਅਕਾਲ ਪੁਰਖ ਵੀ ਪਾਰਲੀਮੈਂਟ ਦੇ ਕਈ ਟੁਕੜੇ ਕਰੇਗਾ।
ਦਰਅਸਲ 'ਚ ਹੌਲੇ ਮੁਹੱਲੇ ਮੌਕੇ ਕੌਮ ਨੂੰ ਦਿੱਤੇ ਸੰਦੇਸ਼ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਹਰਿਆਣੇ ਦੇ ਗੁਰਦੁਆਰਿਆਂ 'ਤੇ ਕਬਜ਼ਾ ਨਹੀਂ ਸਗੋਂ ਸਰਕਾਰ ਦਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ
ਸਿੱਖਾਂ ਦੀ ਪਾਰਲੀਮੈਂਟ ਦੇ ਟੁਕੜੇ ਕਰਨ ਵਾਲੀ ਸਰਕਾਰ ਪਾਰਲੀਮੈਂਟ ਨੂੰ ਤਾਂ ਅਖੰਡ ਰੱਖਣਾ ਚਾਹੁੰਦੀ ਹੈ ਪਰ ਸਿੱਖਾਂ ਦੀ ਬਦਦੁਆ ਨਾਲ ਇਸਦੇ ਵੀ ਕਈ ਟੁਕੜੇ ਹੋਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿੱਖਾਂ ਨੂੰ ਕਦੇ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਭ ਤੋਂ ਵੱਡੀ ਪਾਰਲੀਮੈਂਟ ਉਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸਿੱਖਾਂ ਦੀ ਪਾਰਲੀਮੈਂਟ ਦੇ ਟੁਕੜੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਹੁਣ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ।
ਇਹ ਵੀ ਪੜ੍ਹੋ : ਮੌੜ ਮੰਡੀ ਬੰਬ ਧਮਾਕਾ: ਚੋਣ ਰੈਲੀ ਨੂੰ ਹਿਲਾ ਦੇਣ ਵਾਲੇ ਤਿੰਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, 7 ਲੋਕਾਂ ਦੀ ਮੌਤ
ਇਸ ਮੌਕੇ ਜਥੇਦਾਰ ਨੇ ਮਨੀਕਰਨ ਸਾਹਿਬ ਵਿਖੇ ਵਾਪਰੀ ਘਟਨਾ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਨ.ਆਰ.ਆਈ ਸਿੱਖ ਨੌਜਵਾਨ ਦਾ ਹੁਲੜਬਾਜ਼ਾਂ ਵੱਲੋਂ ਕਤਲ ਕੀਤੇ ਜਾਣ ਉਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸਿੱਖ ਨੌਜਵਾਨ ਭਟਕ ਕੇ ਹੁੱਲੜਬਾਜ਼ ਬਣ ਕੇ ਗਲਤ ਰਾਹ ਜਾ ਰਹੇ ਹਨ, ਉਸ ਬਾਰੇ ਸਿੱਖਾਂ ਨੂੰ ਸੋਚਣਾ ਪਵੇਗਾ। ਇਸ ਲਈ ਨਾ ਸਾਨੂੰ ਸਰਕਾਰਾਂ ਨੇ ਰੋਕਣਾ ਨਾ ਕਿਸੇ ਨੇ ਹੋਰ। ਇਹ ਸਾਨੂੰ ਆਪਣੇ ਆਪ ਸੋਚਣਾ ਪਵੇਗਾ।