Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਕੇਤ ਦਿੱਤੇ ਸਨ ਕਿ ਮੁੱਦਿਆਂ ਨੂੰ ਲੈ ਕੇ ਕੁਝ ਦਿਨਾਂ 'ਚ ਮੀਟਿੰਗ ਸੱਦੀ ਜਾ ਸਕਦੀ ਹੈ।
Punjab News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ(Sukhbir Singh Badal) ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੇ ਮੈਂਬਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਬੁਲਾਇਆ ਗਿਆ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਮੰਤਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਕੇਤ ਦਿੱਤੇ ਸਨ ਕਿ ਮੁੱਦਿਆਂ ਨੂੰ ਲੈ ਕੇ ਕੁਝ ਦਿਨਾਂ 'ਚ ਮੀਟਿੰਗ ਸੱਦੀ ਜਾ ਸਕਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ ਨੇ ਆਪਣੀ ਲਿਖਤੀ ਦਰਖਾਸਤ ਵਿੱਚ ਕਿਹਾ ਸੀ ਕਿ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਵਿਸ਼ੇਸ਼ ਹਾਲਾਤਾਂ ਕਾਰਨ ਉਨ੍ਹਾਂ ਨੂੰ ਹੁਣ ਹੋ ਰਹੀਆਂ ਉਪ ਚੋਣਾਂ ਵਿੱਚ ਚੋਣ ਲੜਨ ਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਜ਼ਿਮਨੀ ਚੋਣ ਨਾ ਲੜ ਸਕਣ ਕਾਰਨ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ । ਇਸ ਲਈ ਉਸ ਦੀ ਸਜ਼ਾ ਬਾਰੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਣਾ ਚਾਹੀਦਾ ਹੈ ਤੇ ਉਸ ਨੂੰ ਪੰਥ ਵਿਰੋਧੀ ਤਾਕਤਾਂ ਦਾ ਦਲੇਰੀ ਨਾਲ ਮੁਕਾਬਲਾ ਕਰਨ ਦਿੱਤਾ ਜਾਣਾ ਚਾਹੀਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।