Punjab News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਪੰਥ ਨੂੰ ਹੋਲੇ-ਮਹੱਲੇ 'ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਜਥੇਦਾਰ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ ਹੈ ਕਿ ਸਾਡਾ ਕੌਮੀ ਤਿਉਹਾਰ ਹੋਲਾ ਮਹੱਲਾ ਹੈ। ਉਨ੍ਹਾਂ ਕਿਹਾ ਜਦੋਂ ਅਨੰਦਪੁਰ ਆ ਰਹੇ ਸੀ ਤਾਂ ਰਸਤੇ 'ਚ ਨੌਜਵਾਨਾਂ ਨੇ ਬਹੁਤ ਸੋਹਣੀਆਂ-ਸੋਹਣੀਆਂ ਟਰਾਲੀਆਂ ਸਜਾਈਆਂ ਹੋਈਆਂ ਸਨ ਤਾਂ ਉਸ ਵਕਤ ਮਨ 'ਚ ਆਇਆ ਕਿ ਕੌਮ ਦੀ ਜਵਾਨੀ ਗੁਰੂ ਜੀ ਨੂੰ ਸਮਰਪਿਤ ਹੈ।
ਅਜੌਕੇ ਸਮੇਂ 'ਚ ਸਿੱਖਾਂ ਸਾਹਮਣੇ ਕਈ ਚੁਣੌਤੀਆਂ
ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਜੌਕੇ ਸਮੇਂ ਸਿੱਖਾਂ ਸਾਹਮਣੇ ਕਈ ਚੁਣੌਤੀਆਂ ਹਨ। ਉਹਨਾਂ ਨੇ ਕਿਹਾ ਕਿ ਨਸ਼ਿਆਂ ਦਾ ਇੱਕ ਦਰਿਆ ਵਗ ਰਿਹਾ ਹੈ ਜੋ ਉਹਨਾਂ ਚੁਣੌਤੀਆਂ ਵਿੱਚੋਂ ਇੱਕ ਹੈ। ਜੱਥੇਦਾਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀਆਂ ਅਤੇ ਪੁੱਤਾਂ ਨੂੰ ਇਸ ਕੋਹੜ ਤੋਂ ਬਚਾਉਣ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਗਾਉਣ। ਉਹਨਾਂ ਕਿਹਾ ਕਿ ਨੌਜਵਾਨ ਸਸਤਰ ਵਿੱਦਿਆ ਸਿੱਖਣ , ਬਾਣੇ ਅਤੇ ਬਾਣੀ ਦੇ ਧਾਰਨੀ ਬਣਨ।
ਧਰਮ ਪਰਿਵਰਤਨ ਦਾ ਕੀਤਾ ਜ਼ਿਕਰ
ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਧਰਤੀ ਉੱਪਰ ਧਰਮ ਪਰਿਵਰਤਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅਫ਼ਸੋਸ ਵਾਲੀ ਗੱਲ ਇਹ ਹੈ ਕਿ ਜੋ ਮਾਝਾ ਸਿੱਖੀ ਦਾ ਗੜ੍ਹ ਹੈ। ਇਹ ਧਰਮ ਪਰਿਵਰਤਨ ਉੱਥੇ ਵੀ ਹੋ ਰਿਹਾ ਹੈ। ਜੱਥੇਦਾਰ ਨੇ ਕਿਹਾ ਕਿ ਸਿਰਫ਼ ਧਰਮ ਪਰਿਵਰਤਨ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਉਹਨਾਂ ਦੀ ਬੋਲੀ ਤੋਂ ਵੀ ਦੂਰ ਕੀਤਾ ਜਾ ਰਿਹਾ ਹੈ।
ਘਰ-ਘਰ ਵੱਗ ਰਿਹਾ ਨਸ਼ੇ ਦਾ ਦਰਿਆ
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਘਰ-ਘਰ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਜਥੇਦਾਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀਆਂ ਅਤੇ ਪੁੱਤਾਂ ਨੂੰ ਇਸ ਕੋਹੜ ਤੋਂ ਬਚਾਉਣ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਸਸਤਰ ਵਿੱਦਿਆ ਸਿੱਖਣ ਬਾਣੇ ਅਤੇ ਬਾਣੀ ਦੇ ਧਾਰਨੀ ਬਣਨ। ਜਥੇਦਾਰ ਨੇ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਸਿੱਖਾਂ 'ਚ ਫੁੱਟ ਪਾਉਣ ਦੀ ਕੋਸ਼ਿਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ 'ਗ' ਦੇ ਸ਼ਬਦ ਗੁਰਬਾਣੀ, ਗੁਰੂ ਘਰ ਅਤੇ ਗੱਤਕੇ ਨਾਲ ਜੁੜਨਾ ਚਾਹੀਦਾ ਹੈ ਤਾਂ ਫਿਰ ਸਾਨੂੰ ਕੋਈ ਤਾਕਤ ਤੋੜ ਨਹੀਂ ਸਕਦੀ।
ਸਾਡਾ ਹੋਮ ਲੈਂਡ ਪੰਜਾਬ ਹੈ - ਜਥੇਦਾਰ
ਜੱਥੇਦਾਰ ਨੇ ਕਿਹਾ ਕਿ 47 ਵਿੱਚ ਪੰਜਾਬੀਆਂ ਦਾ ਉਜਾੜਾ ਹੋਇਆ। ਸਿੱਖ ਆਪਣੇ ਗੁਰੂਧਾਮਾਂ ਤੋਂ ਵਿਛੜੇ। ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਹਿਮਾਚਲ, ਰਾਜਸਥਾਨ ਅਤੇ ਮਣੀਪੁਰ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਪੰਜਾਬ ਤੋਂ ਜਾ ਕੇ ਕੋਈ ਜ਼ਮੀਨ ਨਹੀਂ ਖ਼ਰੀਦ ਸਕਦਾ। ਪਰ ਜੇਕਰ ਅਸੀਂ ਪੰਜਾਬ ਲਈ ਕੋਈ ਮੰਗ ਕਰਦੇ ਹਾਂ ਤਾਂ ਸਾਨੂੰ ਫਿਰਕੂ ਆਖ ਦਿੱਤਾ ਜਾਂਦਾ ਹੈ।