Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੁਤੱਲਕ ਕੀਤੀ ਟਿੱਪਣੀ ਤੋਂ ਬਾਅਦ ਸਿਆਸੀ ਆਗੂਆਂ ਦੀਆਂ ਟਿੱਪਣੀਆਂ ਸਾਹਮਣੇ ਆਈਆਂ ਸੀ ਜਿਸ ਤੋਂ ਬਾਅਦ ਹੁਣ ਜਥੇਦਾਰ ਵੱਲੋਂ ਵੀ ਮੁੱਖ ਮੰਤਰੀ ਉਤੇ ਪਲਟਵਾਰ ਕੀਤਾ ਗਿਆ ਹੈ।


ਜਥੇਦਾਰ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।



ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ, ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ  ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..