ਪੜਚੋਲ ਕਰੋ

Jathedar Kaunke murder case: ਹਾਈਕੋਰਟ ਨੇ ਪੰਜਾਬ ਸਰਕਾਰ ਤੇ ਤਤਕਾਲੀ ਪੁਲਿਸ ਅਫ਼ਸਰਾਂ ਨੂੰ ਜਾਰੀ ਕੀਤਾ ਨੋਟਿਸ

Jathedar Kaunke murder case: ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਤਕਾਲੀ ਪੁਲਿਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿੱਚ ਨਹੀਂ ਹਨ

Jathedar Kaunke murder case:  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿੱਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਟੀਸ਼ਨ ਸੀਨੀਅਰ ਐਡਵੋਕਟ ਸ. ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ। 

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈਪੀਐੱਸ ਬੀਪੀ ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਮਾਨਯੋਗ ਉੱਚ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅੱਜ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਤਕਾਲੀ ਪੁਲਿਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿੱਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ’ਤੇ ਉੱਚ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ 2024 ਨਿਰਧਾਰਿਤ ਕੀਤੀ ਗਈ ਹੈ।

ਐਡਵੋਕੇਟ ਸਿਆਲਕਾ ਨੇ ਦੱਸਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨੀ ਮਾਹਰਾਂ ਦੀ 5-ਮੈਂਬਰੀ ਕਮੇਟੀ ਬਣਾ ਕੇ ਪੈਰਵਾਈ ਦੀ ਜੁੰਮੇਵਾਰੀ ਸੌਂਪੀ ਸੀ, ਜਿਸ ਤਹਿਤ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget