ਪੜਚੋਲ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹੈ।

Punjab News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੇ ਪੁਰਾਣੀ ਸਬਜ਼ੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧੀ ਵਿੱਚ ਅਹਿਮ ਐਲਾਨ ਕੀਤਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਤੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਉੱਤੇ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ।

ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ ਭਾਵੇਂ ਸ਼ਿਕਾਇਤ ਆਵੇ ਜਾਂ ਨਾ, ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾਏਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।

ਜਥੇਦਾਰ ਗੜਗੱਜ ਨੇ ਬੀਤੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ 'ਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੋਸ਼ੀ ਦੀ ਪਛਾਣ ਡੀਐੱਨਏ ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹੁਣ ਤੱਕ ਸਰਕਾਰ ਉਸ ਦੀ ਪਛਾਣ ਨਸ਼ਰ ਕਿਉਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਨਸ਼ਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਇਸ ਸਬੰਧੀ ਅਵਾਜ਼ ਬੁਲੰਦ ਕਰਨ ਲਈ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਅਕਾਲੀ ਦਲ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਅਕਾਲੀ ਦਲ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget