ਪੜਚੋਲ ਕਰੋ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਤੋਂ ਫਿਕਰਮੰਦ
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟਾਈ। ਇਸ ਤੋਂ ਉਨ੍ਹਾਂ ਨੇ ਸੰਗਤ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।

ਅੰਮ੍ਰਿਤਸਰ: ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਸਥਾਪਨਾ ਦਿਵਸ (Takht Foundation Day) ਮੌਕੇ ਸਮਾਗਮ ਕਰਵਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ (Social Media) ‘ਤੇ ਸਿੱਖੀ ਵਿਰੁੱਧ ਹੋ ਰਹੇ ਹਮਲਿਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੇ ਸਿੱਖ ਸਿਧਾਂਤਾਂ ਤੇ ਸੰਸਥਾਵਾਂ ਨੂੰ ਵੱਡੀ ਢਾਹ ਲਾਈ ਹੈ। ਇਸ ਵਿਰੁੱਧ ਪੂਰੇ ਸਿੱਖ ਸਮਾਜ ਨੂੰ ਖੜ੍ਹਨਾ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਕੀਰਤਨ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੇਵਲ ਇਮਾਰਤ ਹੀ ਨਹੀਂ, ਸਗੋਂ ਸਿੱਖ ਵਿਚਾਰਧਾਰਾ ਦਾ ਸੱਚਾ ਸੁੱਚਾ ਸੰਕਲਪ ਹੈ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸੁਚੇਤ ਰੂਪ ਵਿੱਚ ਵਰਤਿਆ ਜਾਵੇ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਪੋਸਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੁਣੋਤੀਆਂ ਸ਼ੁਰੂ ਤੋਂ ਹੀ ਦਰਪੇਸ਼ ਰਹੀਆਂ ਹਨ, ਪਰ ਕੌਮ ਨੇ ਹਮੇਸ਼ਾ ਹੀ ਇਨ੍ਹਾਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ’ਚੋਂ ਉਭਰਨ ਲਈ ਕੌਮੀ ਇਕਜੁਟਤਾ ਨੂੰ ਜ਼ਰੂਰੀ ਦੱਸਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















