Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇੱਕ ਵੀਡੀਓ ਸੁਨੇਹੇ ਦੇ ਵਿੱਚ ਉਹ ਭਾਵੁਕ ਹੁੰਦੇ ਹੋਏ ਦੱਸਦੇ ਹੋਏ ਨਜ਼ਰ ਆਏ।
ਵਲਟੋਹਾ ਨੇ ਆਪਣੀਆਂ ਹੱਦਾਂ ਪਾਰ ਕਰ ਦਿੱਤੀਆਂ
ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਵਕ ਮਾਨ ਦੇ ਨਾਲ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਕਹਿ ਰਹੇ ਨੇ ਕਿ ਵਿਰਸਾ ਸਿੰਘ ਵਲਟੋਹਾ ਨੇ ਆਪਣੀਆਂ ਹੱਦਾਂ ਪਾਰ ਕੀਤੀਆਂ ਹਨ।
ਉਨ੍ਹਾਂ ਨੇ ਕਿਹਾ ਕਿ ''ਮੇਰੀ ਕਿਰਦਾਰ ਕੁਸ਼ੀ ਕੀਤੀ ਗਈ, ਇਹ ਸਭ ਗੱਲਾਂ ਬਰਦਾਸ਼ਤ ਤੋਂ ਬਾਹਰ ਹਨ, ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਇਨਾਂ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ, ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਵੱਲੋਂ ਉਸ ਦੀ ਪੁਸ਼ਤ ਪਨਾਹੀ ਕਰਨ ਕਰਕੇ ਮੇਰਾ ਮਨ ਬਹੁਤ ਦੁਖੀ ਹੋਇਆ ਹੈ''
ਉਨ੍ਹਾਂ ਨੇ ਇਹ ਵੀ ਕਿਹਾ ਕਿ ਵਲਟੋਹਾ ਮੇਰਾ ਅਤੇ ਮੇਰੇ ਪਰਿਵਾਰ ਖਿਲਾਫ ਨਿੱਜੀ ਹਮਲੇ ਕਰ ਰਿਹਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ''ਮੈਂ ਆਪਣਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ, ਕਿਰਪਾ ਕਰਕੇ SGPC ਪ੍ਰਵਾਨ ਕੀਤਾ ਜਾਏ।
ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਕਦਮ ਚੁੱਕਿਆ ਹੈ।
ਹੋਰ ਪੜ੍ਹੋ : ਰਾਜ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਨੂੰ ਜਾਰੀ ਕੀਤਾ ਨੋਟਿਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।