(Source: ECI/ABP News/ABP Majha)
ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼: ਆਓ ਮੀਰੀ ਪੀਰੀ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ...
Miri Piri Diwas 2023: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਮੀਰੀ ਪੀਰੀ ਦੇ ਪਾਵਨ ਦਿਹਾੜੇ ਮੌਕੇ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ
Miri Piri Diwas 2023: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਮੀਰੀ ਪੀਰੀ ਦੇ ਪਾਵਨ ਦਿਹਾੜੇ ਮੌਕੇ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਤੇ ਜ਼ੁਲਮ ਵਿਰੁੱਧ ਇੱਕ ਸੰਘਰਸ਼ ਹੈ।
ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਹੁਣ ਮੁਗਲ ਹਕੂਮਤ ਵੱਲੋਂ ਕੀਤੇ ਜਾਂਦੇ ਜਬਰ ਜ਼ੁਲਮ ਬਹੁਤੇ ਦੇਰ ਨਹੀਂ ਚੱਲਣਗੇ।
ਉਨ੍ਹਾ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਵੱਲੋਂ ਦਰਸਾਏ ਹੋਏ ਮੀਰੀ ਪੀਰੀ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ। ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਮੀਰੀ ਦਿਵਸ ਦੀ ਵਧਾਈ ਵੀ ਦਿੱਤੀ।
ਦੱਸ ਦਈਏ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿੱਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਲਿਆ।