ਡੇਰਾ ਸਿਰਸਾ ਮੁਖੀ ਨੂੰ ਸੁਖਬੀਰ ਬਾਦਲ ਦੀ ਪੋਸ਼ਾਕ 'ਤੇ ਜਥੇਦਾਰ ਚੁੱਪ
ਇਸ ਦਰਮਿਆਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚੁੱਪ ਵੱਟ ਗਏ ਹਨ। ਫਤਹਿਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਹ ਫਾਲਤੂ ਤੇ ਸਿਆਸੀ ਗੱਲਾਂ 'ਤੇ ਧਿਆਨ ਨਹੀਂ ਦਿੰਦੇ।
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿੰਦ ਸਿਘ ਜਿਹੀ ਪੋਸ਼ਾਕ ਦੇਣ ਦੇ ਮਾਮਲੇ ਦਾ ਵਿਵਾਦ ਵਧਦਾ ਜਾ ਰਿਹਾ ਹੈ। ਕਾਂਗਰਸੀ ਲੀਡਰਾਂ ਵੱਲੋਂ ਸੁਖਬੀਰ ਬਾਦਲ ਖਿਲਾਫ ਗੁਰਮੀਤ ਰਾਮ ਰਹੀਮ ਨੂੰ ਅਜਿਹੀ ਪੋਸ਼ਾਕ ਦੇਣ ਦੇ ਇਲਜ਼ਾਮਾਂ ਤੋਂ ਬਾਅਦ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਤਿੱਖੀ ਬਿਆਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ।
ਇਸ ਦਰਮਿਆਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚੁੱਪ ਵੱਟ ਗਏ ਹਨ। ਫਤਹਿਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਹ ਫਾਲਤੂ ਤੇ ਸਿਆਸੀ ਗੱਲਾਂ 'ਤੇ ਧਿਆਨ ਨਹੀਂ ਦਿੰਦੇ।
ਡੇਰਾ ਮੁਖੀ ਦੇ ਮਾਮਲੇ 'ਚ ਅਕਾਲੀ ਦਲ ਦੀ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਸਾਹਮਣੇ ਆਉਣ 'ਤੇ ਪਾਰਟੀ ਪ੍ਰਧਾਨ ਨੂੰ ਤਲਬ ਕਰਨ ਦੀ ਮੰਗ 'ਤੇ ਵੀ ਉਨ੍ਹਾਂ ਕੋਈ ਜਵਾਬ ਨਾ ਦਿੱਤਾ।
ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ?
ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ