Gurbani Telecast : ਮੁਤਵਾਜੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ, 28 ਜੂਨ ਨੂੰ ਹੋਣਾ ਪਵੇਗਾ ਪੇਸ਼
ਅੰਮ੍ਰਿਤਸਰ : ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਗੁਰਬਾਣੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਸਿੱਖ ਗੁਰਦੁਆਰਾ ਐਕਟ
ਅੰਮ੍ਰਿਤਸਰ : ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਗੁਰਬਾਣੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੇ ਗਏ ਸੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕਰ ਲਿਆ ਹੈ। ਧਿਆਨ ਸਿੰਘ ਮੰਡ ਨੇ ਇਸ ਨੂੰ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਦਖ਼ਲ ਅੰਦਾਜ਼ੀ ਕਰਾਰ ਦਿੱਤਾ ਹੈ। ਜਿਸ ਤੋਂ ਬਾਅਦ ਹੁਕਮ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 28 ਜੂਨ ਨੂੰ ਸਵੇਰੇ 11 ਵਜੇ ਲਈ ਤਲਬ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿੱਖ ਮਰਿਆਦਾ ਤੋਂ ਭਲੀ ਭਾਂਤ ਜਾਣੂ ਹਨ। ਪਰ ਪੰਜਾਬ ਸਰਕਾਰ ਨੇ ਗੁਰਬਾਣੀ ਪ੍ਰਸਾਰਣ ਮਾਮਲੇ ਵਿੱਚ ਦਖਲਅੰਦਾਜ਼ੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੁੰ ਠੇਸ ਪਹੁੰਚਾਈ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਚੇ 28 ਜੂਨ ਨੂੰ ਸਵੇਰੇ 11 ਵਜੇ ਹਾਜ਼ਰ ਹੋ ਕੇ ਮਾਮਲੇ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ। ਜਥੇਦਾਰ ਧਿਆਨ ਸਿਘ ਮੰਡ ਨੇ ਕਿਹਾ ਕਿ ਤਬਲ ਕੀਤੇ ਜਾਣ 'ਤੇ ਵੀ ਮੁੱਖ ਮੰਤਰੀ ਨਹੀਂ ਪਹੁੰਚਦੇ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਾ ਆਉਣਾ ਵੀ ਸਿੱਖ ਮਾਰਗ ਦੀ ਉਲੰਘਣਾ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਵੱਖਰੇ ਚੈਨਲ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਅਕਾਲੀ ਦਲ ਤੇ ਐਸ.ਜੀ.ਪੀ.ਸੀ. ਸਾਡੀਆਂ ਸੰਸਥਾਵਾਂ ਹਨ ਅਤੇ ਸਾਡੇ ਮਾਮਲੇ ਵਿਚ ਦਖ਼ਲਅੰਦਾਜ਼ੀ ਕਰਨ ਵਾਲਿਆਂ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ