ਬਠਿੰਡਾ: ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਗੁੰਝਲਦਾਰ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ। ਜਿਹੜੇ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਨਹੀਂ, ਉੱਥੇ ਕਾਲੇ ਕਾਨੂੰਨ ਦਾ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਪਰ ਪੰਜਾਬ ਵਿੱਚ ਇਸ ਦਾ ਵਿਰੋਧ ਕਿਉਂ ਨਹੀਂ ਹੋ ਰਿਹਾ।


ਹਾਲਾਂਕਿ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਇਸ ਯੂਏਪੀਏ ਐਕਟ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਪਰ ਫਿਰ ਵੀ ਕਈ ਸਿੱਖ ਨੌਜਵਾਨਾਂ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸਾਫ ਹੈ ਕਿ ਕਾਂਗਰਸ ਪਾਰਟੀ ਦੋਮੁੱਖੀ ਪਾਰਟੀ ਦੀ ਭੂਮਿਕਾ ਨਿਭਾਉਣ ਵਿਚ ਲੱਗੀ ਹੋਈ ਹੈ।

ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅੰਗਰੇਜ਼ਾਂ ਤੋਂ 1947 ਤੋਂ ਪਹਿਲਾਂ ਬ੍ਰਿਟਿਸ਼ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਹੁਣ ਸਿਰਫ ਉਨ੍ਹਾਂ ਦੀਆਂ ਪੀੜ੍ਹੀਆਂ ਕਾਲੇ ਕਾਨੂੰਨ ਬਣਾਉਣ ਵਿੱਚ ਲੱਗੀ ਹੋਈਆ ਹਨ, ਜਿਸ ਦਾ ਹਰ ਸਿੱਖ ਵਿਰੋਧ ਕਰਦਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਪ੍ਰਬੰਧਨ ਦੀ ਦੇਖ ਰੇਖ ਕਰਨ ਲਈ ਬਣਾਇਆ ਗਿਆ ਬੋਰਡ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦੁਆਰਾ ਭੰਗ ਕੀਤਾ ਜਾ ਰਿਹਾ ਹੈ, ਇਸ ‘ਤੇ ਵੀ ਹਰਪ੍ਰੀਤ ਸਿੰਘ ਨੇ ਇਤਰਾਜ਼ ਜ਼ਾਹਰ ਕੀਤਾ।

ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਰਾਜਪਾਲ ਨੂੰ ਭੇਜਿਆ ਗਿਆ ਹੈ। ਇਸ ਵਿਚ ਇਹ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਪ੍ਰਬੰਧਕ ਦੀ ਦੇਖਭਾਲ ਲਈ ਬਣੇ ਬੋਰਡ ਦੀ ਮਿਆਦ 8 ਜੁਲਾਈ ਨੂੰ ਖਤਮ ਹੋ ਗਈ ਹੈ। ਇਸ ਦਾ ਸਮਾਂ 6 ਮਹੀਨੇ ਜਾਂ ਇੱਕ ਸਾਲ ਵਧਾਇਆ ਜਾਣਾ ਚਾਹੀਦਾ ਹੈ ਜਾਂ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਵੀ ਜੇ ਬੋਰਡ ਭੰਗ ਕਰ ਦਿੱਤਾ ਗਿਆ ਤਾਂ ਇਹ ਸਿੱਖਾਂ 'ਤੇ ਵੱਡਾ ਅੱਤਿਆਚਾਰ ਮੰਨਿਆ ਜਾਵੇਗਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904