ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੁਣ ਤੱਕ ਸਿਆਸਤ ਹੀ ਹੋਈ ਹੈ। ਇਸ ਤੇ ਕੋਈ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਤੇ ਜਲਦੀ ਤੇ ਸਖ਼ਤ ਕਾਰਵਾਈ ਕੀਤੀ ਜਾਵੇ।



ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਪਹੁੰਚੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਬੇਅਦਬੀ ਮਾਮਲੇ ਤੇ ਸਿਆਸਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਗੁਰਮੀਤ ਰਾਮ ਰਹੀਮ ਉੱਪਰ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਸ ਨੂੰ ਵਾਰੰਟ ਦੇ ਜ਼ਰੀਏ ਪੰਜਾਬ ਲੈ ਕੇ ਆਉਣਾ ਚਾਹੀਦਾ ਹੈ। ਜੇਕਰ ਕੁਝ ਸਬੂਤ ਮਿਲਦੇ ਹਨ ਤਾਂ ਉਸ ਦੇ ਉੱਪਰ ਮਾਮਲਾ ਦਰਜ ਕਰਕੇ ਉਸ ਨੂੰ ਸਖ਼ਤੀ ਨਾਲ ਸਜ਼ਾ ਦੇਣੀ ਚਾਹੀਦੀ ਹੈ।




ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਉੱਪਰ ਬੜੀ ਸਖ਼ਤੀ ਤੇ ਜਲਦੀ ਦੇ ਨਾਲ ਕਾਰਵਾਈ ਕਰੇ ਤੇ ਸੌਦਾ ਸਾਧ ਨੂੰ ਜਿੱਥੇ ਵੀ ਉਹ ਹੈ ਨੂੰ ਵਾਰੰਟ ਦੇ ਜ਼ਰੀਏ ਪੰਜਾਬ ਵਿੱਚ ਲੈ ਕੇ ਆਇਆ ਜਾਵੇ ਤੇ ਸਖ਼ਤੀ ਨਾਲ ਉਸ ਤੇ ਕਾਰਵਾਈ ਕਰੇ।

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ