ਮਾਈਨਿੰਗ ਬੰਦ ਹੋਣ ਨਾਲ ਕਈ ਕੰਮਕਾਰ ਹੋਏ ਠੱਪ, ਭਗਵੰਤ ਮਾਨ ਸਰਕਾਰ ਖਿਲਾਫ ਸੜਕਾਂ 'ਤੇ ਉੱਤਰ ਆਈਆਂ ਜੇਸੀਬੀ, ਟਿੱਪਰ ਤੇ ਮਜ਼ਦੂਰ ਯੂਨੀਅਨਾਂ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਸ਼ੱਕ ਮਾਈਨਿੰਗ ਨੂੰ ਬੰਦ ਕੀਤਾ ਗਿਆ ਹੈ ਤੇ ਮਾਫੀਆ ਨੂੰ ਤੋੜਨ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਟਿੱਪਰ ਐਸੋਸੀਏਸ਼ਨ ਤੇ ਜੇਸੀਬੀ ਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ਤੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਦਿੱਤਾ ਗਿਆ।
ਲੁਧਿਆਣਾ: ਮਾਈਨਿੰਗ ਬੰਦ ਹੋਣ ਕਾਰਨ 'ਆਪ' ਸਰਕਾਰ ਖਿਲਾਫ ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਾਡੇ ਰੁਜ਼ਗਾਰ ਖੋਹੇ ਗਏ ਹਨ। ਜੇਸੀਬੀ, ਟਿੱਪਰ ਤੇ ਮਜ਼ਦੂਰ ਐਸੋਸੀਏਸ਼ਨ ਨੇ ਇਹ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਮ ਧਰਨੇ ਵਿੱਚ ਪਹੁੰਚੇ ਐਮਐਲਏ ਜੀਵਨ ਸੰਗਵਾਲ ਨਾਲ ਨੋਕ-ਝੋਕ ਵੀ ਹੋਈ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਜਲਦ ਮੰਗਾਂ ਮੰਨੀਆਂ ਜਾਣਗੀਆਂ।
ਦੱਸ ਦਈਏ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਸ਼ੱਕ ਮਾਈਨਿੰਗ ਨੂੰ ਬੰਦ ਕੀਤਾ ਗਿਆ ਹੈ ਤੇ ਮਾਫੀਆ ਨੂੰ ਤੋੜਨ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਟਿੱਪਰ ਐਸੋਸੀਏਸ਼ਨ ਤੇ ਜੇਸੀਬੀ ਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ਤੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਜ਼ਾਹਰ ਕੀਤਾ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਖਿਲਾਫ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੱਤਾ ਵਾਲੀ ਸਰਕਾਰ ਨੇ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਇਸ ਦੌਰਾਨ ਧਰਨੇ ਵਿੱਚ ਪਹੁੰਚੇ ਐਮਐਲਏ ਨਾਲ ਵੀ ਨੋਕ-ਝੋਕ ਹੁੰਦੀ ਹੋਈ ਨਜ਼ਰ ਆਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਿੱਪਰ ਐਸੋਸੀਏਸ਼ਨ ਲੁਧਿਆਣਾ ਦੇ ਪ੍ਰਧਾਨ ਮੁਹੰਮਦ ਇਲਾਸ ਤੇ ਜੇਸੀਬੀ ਐਸੋਸੀਏਸ਼ਨ ਪ੍ਰਧਾਨ ਰੋਮੀ ਤੋਂ ਇਲਾਵਾ ਕਿਸਾਨ ਨੇਤਾ ਨੇ ਕਿਹਾ ਕਿ ਮਾਈਨਿੰਗ ਬੰਦ ਹੋਣ ਕਾਰਨ ਉਨ੍ਹਾਂ ਦੇ ਕੰਮਕਾਰ ਤੇ ਕਾਫੀ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਟਿੱਪਰ ਐਸੋਸੀਏਸ਼ਨ ਤੋਂ ਇਲਾਵਾ ਜੇਸੀਬੀ ਐਸੋਸੀਏਸ਼ਨ ਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ਤੇ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਗੱਡੀਆਂ ਦੀਆਂ ਕਿਸ਼ਤਾਂ ਟੈਕਸ ਤੋਂ ਇਲਾਵਾ ਘਰਾਂ ਦੇ ਖਰਚੇ ਚਲਾਉਣੇ ਮੁਸ਼ਕਲ ਹੋ ਗਏ ਹਨ ਜਿਸ ਤੇ ਸਰਕਾਰ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਮਾਈਨਿੰਗ ਬੰਦ ਹੋਣ ਕਾਰਨ ਪ੍ਰੇਸ਼ਾਨ ਹਨ। ਇਸ ਦੌਰਾਨ ਉਨ੍ਹਾਂ ਮਾਈਨਿੰਗ ਜਲਦ ਚਾਲੂ ਕਰਨ ਦੀ ਮੰਗ ਕੀਤੀ।
ਉਧਰ, ਧਰਨੇ ਵਿੱਚ ਪਹੁੰਚੇ ਐਮਐਲਏ ਜੀਵਨ ਸੰਗੋਵਾਲ ਨੂੰ ਜਿੱਥੇ ਨੋਕ-ਝੋਕ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਅਜਿਹੇ ਕੁਝ ਲੋਕ ਵਿਰੋਧ ਜ਼ਰੂਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਡਰਾਈ ਖੱਡਾਂ ਨੂੰ ਜਲਦ ਦੇਖਿਆ ਜਾ ਰਿਹਾ ਹੈ। ਇਸ ਦੀ ਤਰੀਕ ਤੋਂ ਬਾਅਦ ਕੁਝ ਖੱਡਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖਿਆ ਜਾਵੇਗਾ ਤੇ ਜਲਦ ਹੱਲ ਕੀਤਾ ਜਾਵੇਗਾ।