Punjab News: ਫ਼ਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇੱਕ ਆਦੇਸ਼ ਜਾਰੀ ਕਰਕੇ ਹੋਏ ਸਰਕਾਰੀ ਅਧਿਕਾਰੀਆਂ ਦੇ ਜੀਨ ਤੇ ਟੀ-ਸ਼ਰਟ ਪਾ ਕੇ ਆਉਣ ਦਫ਼ਤਰ ਆਉਣ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਧੀ ਲਾ ਦਿੱਤੀ ਹੈ। ਇਸ ਮੌਕੇ ਸਾਰਿਆਂ ਨੂੰ ਫਾਰਮਲ ਡਰੈਸ ਪਾਉਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ।
ਡਿਪਟੀ ਕਮਿਸ਼ਰਨ ਵੱਲੋਂ ਜਾਰੀ ਆਦੇਸ਼ ਵਿੱਚ ਲਿਖਿਆ ਗਿਆ ਹੈ ਕਿ ਆਮ ਤੌਰ ਉੱਤੇ ਦੇਖਣ ਨੂੰ ਮਿਲ ਰਿਹਾ ਹੈ ਕਿ ਕਈ ਅਧਿਕਾਰੀ ਤੇ ਕਰਮਚਾਰੀ ਦਫ਼ਤਰ ਵਿੱਚ ਜੀਨਸ ਤੇ ਟੀ-ਸ਼ਰਟ ਪਾ ਕੇ ਆ ਰਹੇ ਹਨ। ਇਹ ਪ੍ਰਥਾ ਠੀਕ ਨਹੀਂ ਹੈ, ਅਜਿਹਾ ਪਹਿਰਾਵਾ ਲੋਕਾਂ ਉੱਤੇ ਚੰਗਾ ਪ੍ਰਭਾਵ ਨਹੀਂ ਛੱਡਦਾ।ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਫਾਰਮਲ ਡਰੈਸ ਪਾ ਕੇ ਆਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਇਸ ਬਾਰੇ ਆਦੇਸ਼ ਜਾਰੀ ਕੀਤੇ ਹਨ ਕਿ ਆਪਣੇ ਵਿਭਾਗ ਦੇ ਕਰਮਚਾਰੀਆਂ ਨੂੰ ਇਸ ਹਿਦਾਇਤ ਬਾਬਤ ਜਾਣਕਾਰੀ ਦਿੱਤੀ ਜਾਵੇ ਤੇ ਇਸ ਨੂੰ ਪਾਲਣ ਕਰਵਾਇਆ ਜਾਵੇ।
ਡੀਸੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਦਫ਼ਤਰਾਂ ਵਿੱਚ ਜੀਨਜ਼ ਅਤੇ ਟੀ-ਸ਼ਰਟ ਦੀ ਜਗ੍ਹਾ ਰਸਮੀ ਕਪੜੇ ਪਾਏ ਜਾਣ ਪਰ ਵਿਭਾਗ ਮੁਖ਼ੀਆਂ ਨੂੰ ਦਿੱਤੇ ਗਏ ਨਿਰਦੇਸ਼ਾਂ ਵਿੱਚ ਸਾਫ਼ ਲਿਖ਼ਿਆ ਗਿਆ ਹੈ ਕਿ ਵਿਭਾਗ ਮੁਖ਼ੀ ਆਪਣੇ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹਨਾਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਅਤੇ ਇਸਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਇਹ ਵੀ ਚਰਚਾ ਛਿੜ ਗਈ ਹੈ ਕਿ ਇਹ ਕੀ ਇਹ ਹੁਕਮ ਕੇਵਲ ਫ਼ਰੀਦਕੋਟ ਤੱਕ ਸੀਮਤ ਰਹਿਣਗੇ ਜਾਂ ਫਿਰ ਇਨ੍ਹਾਂਏ ਹੁਕਮਾਂ ਨੂੰ ਦੂਜੇ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਹ ਕਿਹਾ ਜਾ ਰਿਹਾ ਹੈ ਕਿ ਇਸ ਦਾ ਛੇਤੀ ਹੀ ਅਸਰ ਦੂਜੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।