ਲੁਧਿਆਣਾ: ਦੇਰ ਸ਼ਾਮ ਲੁਧਿਆਣਾ-ਫ਼ਿਰੋਜ਼ਪੁਰ ਰੋਡ ‘ਤੇ ਜਗਰਾਓ ਨੇੜੇ ਇੱਕ ਜੀਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਉਨ੍ਹਾਂ ਦੇ ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਕਰਨ ਸਿੰਘ (24), ਉਸ ਦਾ ਭਰਾ ਬਲਤੇਜ ਸਿੰਘ (22) ਤੇ ਏਕਮਜੋਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਭਰੋਵਾਲ ਦੇ ਵਸਨੀਕ ਦੱਸੇ ਜਾ ਰਹੇ ਹਨ।
ਸੂਤਰਾਂ ਮੁਤਾਬਕ ਇਹ ਚਾਰ ਨੌਜਵਾਨ ਆਪਣੇ ਪਿੰਡ ਦੇ ਨੇੜੇ ਹੀ ਇੱਕ ਪੈਲੇਸ 'ਚ ਵਿਆਹ ਸਮਾਗਮ ਚੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ 'ਚ ਜ਼ਖਮੀ ਹੋਏ। ਇਨ੍ਹਾਂ ਨੂੰ ਲੋਕ ਸੇਵਕ ਕਮੇਟੀ ਦੇ ਵਲੰਟੀਅਰਾਂ ਨੇ ਮੌਕੇ 'ਤੇ ਪੁੱਜ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਾਇਆ ਜਿੱਥੇ ਉਨ੍ਹਾਂ ਚੋਂ ਇੱਕ ਨੇ ਦਮ ਤੋੜ ਦਿੱਤਾ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਲੁਧਿਆਣਾ 'ਚ ਭਿਆਨਕ ਹਾਦਸਾ, ਦੋ ਭਰਾਵਾਂ ਸਣੇ ਤਿੰਨ ਮੌਤਾਂ
ਏਬੀਪੀ ਸਾਂਝਾ
Updated at:
23 Dec 2019 11:50 AM (IST)
ਦੇਰ ਸ਼ਾਮ ਲੁਧਿਆਣਾ-ਫ਼ਿਰੋਜ਼ਪੁਰ ਰੋਡ ‘ਤੇ ਜਗਰਾਓ ਨੇੜੇ ਇੱਕ ਜੀਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਉਨ੍ਹਾਂ ਦੇ ਦੋਸਤ ਦੀ ਮੌਤ ਹੋ ਗਈ। ਇਹ ਚਾਰ ਨੌਜਵਾਨ ਆਪਣੇ ਪਿੰਡ ਦੇ ਨੇੜੇ ਹੀ ਇੱਕ ਪੈਲੇਸ 'ਚ ਵਿਆਹ ਸਮਾਗਮ ਚੋਂ ਵਾਪਸ ਆ ਰਹੇ ਸੀ।
- - - - - - - - - Advertisement - - - - - - - - -