Sidhu Moose wala: ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ NIA ਵੱਲੋਂ Jenny Johal ਤੋਂ ਪੁੱਛਗਿੱਛ
ਐੱਨਆਈਏ ਵਲੋਂ ਪੁੱਛ-ਪੜਤਾਲ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਕੀਤੀ ਗਈ ਹੈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਵਲੋਂ ਪੰਜਾਬੀ ਗਾਇਕਾ ਜੇਨੀ ਜੌਹਲ ਤੋਂ ਪੁੱਛ-ਪੜਤਾਲ ਕੀਤੀ।
ਐੱਨਆਈਏ ਵਲੋਂ ਪੁੱਛ-ਪੜਤਾਲ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਕੀਤੀ ਗਈ ਹੈ
ਜਦੋਂ ਕਿ ਕੱਲ੍ਹ ਹੀ ਇਸੇ ਕੇਸ ਵਿੱਚ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਵੀ ਐੱਨਆਈਏ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਚ ਅਜਿਹੀ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਤੋਂ ਵੀ ਕੌਮੀ ਏਜੰਸੀ ਤੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਅਫਸਾਨਾ ਖਾਨ ਨੇ ਪਹਿਲਾਂ ਹੀ ਦੱਸਿਆ ਸੀ ਕਿ ਛੇਤੀ ਹੀ ਪੰਜਾਬੀ ਦੇ ਕਈ ਹੋਰ ਗਾਇਕਾਂ ਅਤੇ ਹੋਰ ਲੋਕਾਂ ਨੂੰ ਜਾਂਚ ਪੜਤਾਲ ਲਈ ਬੁਲਾਇਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਐਨਆਈਏ ਵੱਲੋਂ ਅਗਲੇ ਦਿਨਾਂ ਵਿੱਚ ਹੋਰ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਬੇਸ਼ੱਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਫਸਾਨਾ ਖਾਨ ਤੋਂ ਕੀਤੀ ਗਈ ਪੁੱਛਗਿੱਛ ਦਾ ਵਿਰੋਧ ਕੀਤਾ ਗਿਆ ਸੀ, ਪਰ ਮਨਕੀਰਤ ਔਲਖ ਕਾਫੀ ਚਰਚਾ ਵਿੱਚ ਰਹੇ ਹਨ। ਇੱਥੋਂ ਤੱਕ ਉਨ੍ਹਾਂ ਨੂੰ ਸਫਾਈ ਤੱਕ ਦੇਣੀ ਪਈ ਸੀ।
ਹੁਣ ਐਨਆਈਏ ਵੱਲੋਂ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ-ਪੜਤਾਲ ਮਗਰੋਂ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਐਨਆਈਏ ਵੱਲੋਂ ਇਹ ਪੁੱਛਗਿੱਛ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਤੋਂ ਬਾਅਦ ਕੀਤੀ ਗਈ ਹੈ। ਦੋਵਾਂ ਗਾਇਕਾਂ ਨੂੰ ਐਨਆਈਏ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਸੱਦਿਆ ਗਿਆ ਸੀ।
ਦੱਸ ਦਈਏ ਕਿ ਇਨ੍ਹਾਂ ਦੋਵਾਂ ਦੇ ਨਾਮ ਪਹਿਲਾਂ ਤੋਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਦੇ ਆ ਰਹੇ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਵੱਲੋਂ ਮਨਕੀਰਤ ਔਲਖ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਐਨਆਈਏ ਨੇ ਫਿਲਹਾਲ ਦੋਵਾਂ ਨੂੰ ਲੋੜ ਪੈਣ ਉਤੇ ਮੁੜ ਸੱਦਣ ਦੀ ਤਾਕੀਦ ਕੀਤੀ ਹੈ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਤੋਂ 5 ਮਹੀਨਿਆਂ ਬਾਅਦ ਹਾਲੇ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ ਐਨਆਈਏ ਨੂੰ ਜਾਂਚ ਦੀ ਕਮਾਨ ਸੌਂਪੀ ਗਈ ਹੈ।