ਪੜਚੋਲ ਕਰੋ

ਬੀਬੀ ਖਾਲੜਾ ਖਿਲਾਫ ਆਪਣਾ ਉਮੀਦਵਾਰ ਵਾਪਸ ਨਹੀਂ ਲੈਣਗੇ ਟਕਸਾਲੀ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦਾ ਨਾਂ ਵਾਪਸ ਨਹੀਂ ਲਏਗਾ। ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨੇ ਗੱਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਪਰ ਖਡੂਰ ਸਾਹਿਬ ਤੋਂ ਆਪਣੀ ਉਮੀਦਵਾਰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣਾ ਉਮੀਦਵਾਰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗੱਠਜੋੜ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਐਡਵੋਕੇਟ ਐਚਐਸ ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ਵਿੱਚ ਉਮੀਦਵਾਰ ਨਾ ਉਤਾਰਿਆ ਜਾਵੇ। ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਫੂਲਕਾ ਵੱਲੋਂ ਨਵੇਂ ਸਿਰੇ ਤੋਂ ਗਠਬੰਧਨ ਬਣਾਉਣ ਦਾ ਸਵਾਗਤ ਕਰਦੇ ਹਾਂ ਪਰ ਜੇਜੇ ਸਿੰਘ ਖਡੂਰ ਸਾਹਿਬ ਤੋਂ ਸਾਡੇ ਉਮੀਦਵਾਰ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਸਤਿਕਾਰਯੋਗ ਹਨ। ਉਨ੍ਹਾਂ ਦੇ ਪਰਿਵਾਰ ਦੀ ਵੱਡੀ ਕੁਰਬਾਨੀ ਹੈ। ਇਸ ਕਰਕੇ ਉਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਬਲਕਿ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ। ਟਕਸਾਲੀ ਲੀਡਰਾਂ ਨੇ ਮੰਨਿਆ ਕਿ ਗੱਠਜੋੜ ਲਈ ਆਮ ਆਦਮੀ ਪਾਰਟੀ ਨਾਲ ਮੀਟਿੰਗਾਂ ਹੋਈਆਂ ਸੀ ਪਰ ਆਨੰਦਪੁਰ ਸਾਹਿਬ ਦੀ ਸੀਟ ਕਰਕ ਗੱਲਬਾਤ ਸਿਰੇ ਨਹੀਂ ਚੜ੍ਹੀ। ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਆਗੂਆਂ ਦਾ ਕਹਿਣਾ ਸੀ ਕਿ ਆਨੰਦਪੁਰ ਸਾਹਿਬ ਦਾ ਉਮੀਦਵਾਰ ਸਾਡਾ ਫਾਈਨਾਂਸਰ ਹੈ। ਟਕਸਾਲੀ ਲੀਡਰਾਂ ਨੇ ਕਿਹਾ ਹੈ ਉਹ ਸਿਰਫ ਸੰਗਰੂਰ, ਆਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਤੋਂ ਹੀ ਲੋਕ ਸਭਾ ਚੋਣ ਲੜਣਗੇ। ਸੇਖਵਾਂ ਨੇ ਕਿਹਾ ਕਿ ਖਡੂਰ ਸਾਹਿਬ ਸੀਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਕੋਈ ਮਤਭੇਦ ਨਹੀਂ ਹਨ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget