ਪੜਚੋਲ ਕਰੋ

Wrok From Home ਦੇ ਨਾਂਅ 'ਤੇ ਠੱਗਣ ਵਾਲੇ ਆਸਾਮ ਤੋਂ 4 ਸਾਈਬਰ ਧੋਖੇਬਾਜ਼ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।

Punjab Police: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।  ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।

 ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ  ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ। 

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ  ਹੈ। 

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ  ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ  ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਚਲਾਇਆ ਜਾ  ਰਿਹਾ ਸੀ। 

ਧੋਖਾਧੜੀ ਤੋਂ ਕਿਵੇਂ ਰੱਖੀਏ ਬਚਾਅ ?

‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ

 ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ

 ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ

 ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ

 ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ

ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸਨੂੰ ਬਦਲਦੇ ਰਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget