Punjab Education Department - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।


ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।



ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੇ ਠੇਕੇ ਉਤੇ ਰੱਖੇ ਸਾਰੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਤੇ ਤਸੱਲੀ ਹੋਈ ਸੀ ਕਿ ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ ਅਤੇ ਹੁਣ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਕੀ ਰੁਕਾਵਟਾਂ ਖਤਮ ਕਰਕੇ 12710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਮਿਲੇਗਾ ਅਤੇ ਛੁੱਟੀਆਂ ਸਮੇਤ ਹੋਰ ਲਾਭ ਵੀ ਹਾਸਲ ਹੋਣਗੇ।



ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਖਜ਼ਾਨਾ ਲੋਕਾਂ ਲਈ ਹੈ ਅਤੇ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial