ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ 'ਚੋਂ ਬੇਰੁਜ਼ਗਾਰੀ ਦੂਰ ਕਰਨ ਲਈ ਵੱਖ-ਵੱਖ ਵਿਭਾਗਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਏ ਅਹੁਦਿਆਂ ਨੂੰ ਭਰਨ ਦਾ ਫੈਸਲਾ ਕੀਤਾ ਹੈ। ਇਸ ਲਈ ਸਬੰਧਤ ਵਿਭਾਗਾਂ ਤੋਂ ਉਨ੍ਹਾਂ ਕੋਲ ਖਾਲੀ ਪਈਆਂ ਅਸਾਮੀਆਂ ਦਾ ਵੇਰਵਾ ਮੰਗਿਆ ਹੈ।
ਸਰਕਾਰ ਦਾ ਕਹਿਣਾ ਹੈ ਕਿ ਖਾਲੀ ਅਸਾਮੀਆਂ ਦਾ ਡੇਟਾ ਮਿਲਦੇ ਹੀ ਉਸ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰਕਿਰਿਆ ਨਵੇਂ ਸਾਲ ਤਕ ਪੂਰੀ ਹੋਣ ਦੀ ਆਸ ਹੈ। ਇਸ ਤੋਂ ਬਾਅਦ ਸਰਕਾਰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਵਿਉਂਤਬੰਦੀ ਕਰੇਗੀ।
ਮੁੱਖ ਮੰਤਰੀ ਦਾ ਇਸ ਮੁੱਦੇ 'ਤੇ ਕਹਿਣਾ ਹੈ ਕਿ ਕਾਂਗਰਸ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰੇਗੀ। ਇਸ ਲਈ ਛੇਤੀ ਹੀ ਖਾਲੀ ਅਹੁਦਿਆਂ ਨੂੰ ਭਰ ਕੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।