ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
Punjab News: ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

Punjab News: ਪੰਜਾਬ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ 'ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ 'ਤੇ ਬਣਦੀ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।
ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।
ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਅਸੀਂ ਉਸ ਦੇ ਕੋਲੋਂ ਡਿਵਾਈਸ ਆਦਿ ਦੇ ਬਾਰੇ ਪਤਾ ਲੱਗ ਸਕੇ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
Gurdeep Randhawa, the Candidate (Dera Baba Nanak) of @BhagwantMann is taking help from dangerous gangsters to win the election, and these gangsters are threatening common voters and sarpanches to vote for the ruling party. What could be more shameful and lowly than this?
— Sukhjinder Singh Randhawa (@Sukhjinder_INC) November 8, 2024
I appeal… pic.twitter.com/TeuKUZB14F
ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਕਾਰਵਾਈ ਨਹੀਂ ਹੋਈ। ਮੁਲਜ਼ਮ ਨੂੰ ਸਰਕਾਰ ਦਾ ਸ਼ਹਿ ਹੈ।
ਕਿਸ ਨੇ ਕੀਤੀ ਸੀ ਸ਼ਿਕਾਇਤ ?
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।






















